ਲਾਲਜੀਤ ਸਿੰਘ ਭੁੱਲਰ

ਅਦਾਲਤ ਨੇ ਲਾਲਜੀਤ ਸਿੰਘ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਅੰਮ੍ਰਿਤਸਰ,01 ਅਪ੍ਰੈਲ 2026: ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੇਅਰਹਾਊਸ ਜ਼ਿਲ੍ਹਾ ਮੈਜਿਸਟ੍ਰੇਟ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨਾਲ ਸਬੰਧਤ ਮਾਮਲੇ ‘ਚ 3 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬੁੱਧਵਾਰ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।

ਜ਼ਿਲ੍ਹਾ ਮੈਜਿਸਟ੍ਰੇਟ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਭੁੱਲਰ ਖ਼ਿਲਾਫ ਐਫ.ਆਈ.ਆਰ ਦਰਜ ਕੀਤੀ ਸੀ ਅਤੇ ਉਨ੍ਹਾਂ ਦਾ ਮੰਤਰੀ ਅਹੁਦਾ ਵੀ ਵਾਪਸ ਲੈ ਲਿਆ ਗਿਆ ਸੀ। ਇਸ ਤੋਂ ਪਹਿਲਾਂ, 24 ਮਾਰਚ ਨੂੰ ਅਦਾਲਤ ਨੇ ਜ਼ਿਲ੍ਹਾ ਮੈਜਿਸਟ੍ਰੇਟ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨਾਲ ਸਬੰਧਤ ਮਾਮਲੇ ‘ਚ ਉਨ੍ਹਾਂ ਨੂੰ ਪੰਜ ਦਿਨਾਂ ਦੀ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਸੀ।

Read More: ਚੰਡੀਗੜ੍ਹ ‘ਚ ਜਾਇਦਾਦ ਦੀ ਰਜਿਸਟਰੀ ਤੋਂ ਲੈ ਕੇ ਬਿਜਲੀ ਤੇ ਪਾਣੀ ਹੋਇਆ ਮਹਿੰਗਾ

ਵਿਦੇਸ਼

Scroll to Top