Site icon TheUnmute.com

ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਨੇ 8 ਦੋਸ਼ੀਆਂ ਨੂੰ ਅਦਾਲਤ ‘ਚ ਕੀਤਾ ਪੇਸ਼, ਕੇਕੜਾ ਨੂੰ 3 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Moosewala

ਚੰਡੀਗੜ੍ਹ 11 ਜੂਨ 2022: ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਰਿਮਾਂਡ ’ਤੇ ਚੱਲ ਰਹੇ 5 ਕਥਿਤ ਦੋਸ਼ੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਨ੍ਹਾਂ ਵਿਚੋਂ 4 ਮਨਪ੍ਰੀਤ ਸਿੰਘ ਮੰਨਾ, ਮਨਪ੍ਰੀਤ ਸਿੰਘ, ਸਰਾਜ ਸਿੰਘ ਅਤੇ ਪ੍ਰਭਦੀਪ ਸਿੰਘ ਪਠਾਰ ਨੂੰ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਪੰਜਵੇਂ ਸੰਦੀਪ ਕੇਕੜਾ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ |

ਇਸ ਮਾਮਲੇ ਵਿੱਚ ਤਿੰਨ ਨਵੇਂ ਗ੍ਰਿਫ਼ਤਾਰ ਕੀਤੇ ਗਏ ਚੇਤਨ, ਮੋਨੂੰ ਅਤੇ ਜਤਿੰਦਰ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਮੋਨੂੰ ਦਾ 3 ਦਿਨ ਦਾ ਪੁਲੀਸ ਰਿਮਾਂਡ, ਜਤਿੰਦਰ ਸਿੰਘ ਦਾ 4 ਦਿਨ ਦਾ ਪੁਲੀਸ ਰਿਮਾਂਡ ਅਤੇ ਚੇਤਨ ਨੂੰ ਜੁਡੀਸ਼ੀਅਲ ਰਿਮਾਂਡ ਤੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ।

Exit mobile version