ਚੰਡੀਗੜ੍ਹ 13 ਜੂਨ 2022: ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਅੱਜ ਫਿਰ ਤੋਂ ਅਦਾਲਤ ਵਿੱਚ ਪੇਸ਼ ਕੀਤਾ | ਇਸ ਦੌਰਾਨ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 27 ਜੂਨ ਨੂੰ ਕੀਤੀ ਜਾਵੇਗੀ |
ਜਿਕਰਯੋਗ ਹੈ ਕਿ 10 ਜੂਨ ਨੂੰ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਅਤੇ ਉਸਦੇ ਦੋਵਾਂ ਓ.ਐਸ.ਡੀਜ਼ ਦੀ ਰਿਮਾਂਡ ‘ਚ 3 ਦਿਨਾਂ ਵਾਧਾ ਕੀਤਾ ਗਿਆ ਸੀ | ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਉਰੋ ਵੱਲੋਂ ਜੰਗਲਾਤ ਵਿਭਾਗ ਵਿੱਚ ਘਪਲੇਬਾਜੀ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ |