ਚੰਡੀਗੜ੍ਹ 07 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ਪੁਲਿਸ ਨੇ ਮੂਸੇਵਾਲਾ ਦੀ ਰੇਕੀ ਕਰਨ ਅਤੇ ਮੁਖਬਰੀ ਕਰਨ ਦੇ ਦੋਸ਼ਾਂ ਤਹਿਤ ਸੰਦੀਪ ਸਿੰਘ ਕੇਕੜਾ ਨਾਂ ਦੇ ਵਿਅਕਤੀ ਨੂੰ ਹਿਰਾਸਤ ‘ਚ ਲਿਆ ਸੀ | ਪੁਲਿਸ ਵਲੋਂ ਅਗਲੀ ਕਾਰਵਾਈ ਕਰਦਿਆਂ ਮੂਸੇਵਾਲਾ ਵਾਲਾ ਕਤਲਕਾਂਡ ‘ਚ ਸੰਦੀਪ ਸਿੰਘ ਕੇਕੜਾ ਅਤੇ ਮਨਪ੍ਰੀਤ ਮੰਨਾ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਸੰਦੀਪ ਕੇਕੜਾ ਨੂੰ 11 ਦਿਨ ਅਤੇ ਦੂਜੇ ਮਨਪ੍ਰੀਤ ਮੰਨਾ ਨੂੰ 9 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ |
ਜਿਕਰਯੋਗ ਹੈ ਕਿ ਬੀਤੇ ਦਿਨ ਪੁਲਿਸ ਵਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਕੇਸ ਵਿੱਚ ਸ਼ਾਮਲ 8 ਕਥਿਤ ਸ਼ਾਰਪ ਸ਼ੂਟਰਾਂ ਦੀ ਪੁਲਿਸ ਦੇ ਵੱਲੋਂ ਪਛਾਣ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ, ਇਨ੍ਹਾਂ 8 ਸ਼ੂਟਰਾਂ ਦੇ ਸਬੰਧ ਪੰਜਾਬ ਹਰਿਆਣਾ ਅਤੇ ਰਾਜਸਥਾਨ ਦੇ ਨਾਲ ਸੰਬੰਧਿਤ ਹਨ ।