Site icon TheUnmute.com

Covid-19: ਦੇਸ਼ ਦੀ ਪਹਿਲੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਵੈਕਸੀਨ ਨੂੰ DCGI ਵਲੋਂ ਮਿਲੀ ਮਨਜੂਰੀ

Nasal Vaccine

ਚੰਡੀਗੜ੍ਹ 06 ਸਤੰਬਰ 2022: ਭਾਰਤ ਨੂੰ ਕੋਰੋਨਾ (Corona) ਮਹਾਂਮਾਰੀ ਦੇ ਖ਼ਿਲਾਫ ਇੱਕ ਹੋਰ ਸਫਲਤਾ ਮਿਲੀ ਹੈ। ਦੇਸ਼ ਦੇ ਪਹਿਲੀ ਨੇਜਲ ਵੈਕਸੀਨ (Nasal Vaccine) (ਨੱਕ ਤੋਂ ਦਿੱਤੀ ਜਾਣ ਵਾਲੀ) ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਭਾਰਤ ਬਾਇਓਟੈਕ ਦੁਆਰਾ ਕੋਰੋਨਾ ਲਈ ਬਣਾਏ ਗਏ ਦੇਸ਼ ਦੇ ਪਹਿਲੇ ਨੱਕ ਰਾਹੀਂ ਦਿੱਤੇ ਜਾਣ ਵਾਲੇ ਟੀਕੇ ਨੂੰ ਐਮਰਜੈਂਸੀ ਵਰਤੋਂ ਲਈ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (Drugs Controller General of India) ਦੁਆਰਾ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਕੋਵਿਡ-19 ਵਾਇਰਸ ਲਈ ਭਾਰਤ ਦਾ ਪਹਿਲਾ ਨੱਕ ਰਾਹੀਂ ਦਿੱਤਾ ਜਾਣ ਵਾਲਾ ਟੀਕਾ ਹੋਵੇਗਾ।

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਮਨਸੁਖ ਮੰਡਵੀਆ ਨੇ ਇਸ ‘ਤੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਭਾਰਤ ਦੀ ਲੜਾਈ ਵਿੱਚ ਇੱਕ ਵੱਡਾ ਕਦਮ ਦੱਸਿਆ। ਉਨ੍ਹਾਂ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਅਤੇ ਲਿਖਿਆ ਕਿ ਕੋਵਿਡ -19 ਵਿਰੁੱਧ ਭਾਰਤ ਦੀ ਲੜਾਈ ਵਿੱਚ ਇੱਕ ਵੱਡਾ ਕਦਮ! ਭਾਰਤ ਬਾਇਓਟੈਕ ਦੀ ChAd36-SARS-CoV-S ਕੋਵਿਡ-19 (ਚਿੰਪੈਂਜ਼ੀ ਐਡੀਨੋਵਾਇਰਸ ਵੈਕਟਰਡ) ਨਾਸਿਕ ਵੈਕਸੀਨ ਨੂੰ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਦੁਆਰਾ 18 ਸਾਲ ਤੋਂ ਵੱਧ ਉਮਰ ਵਰਗ ਦੇ ਟੀਕਾਕਰਨ ਲਈ ਕੋਰੋਨਾ ਮਹਾਂਮਾਰੀ ਦੇ ਵਿਰੁੱਧ ਸੰਕਟਕਾਲੀਨ ਸਥਿਤੀਆਂ ਵਿੱਚ ਸੀਮਤ ਵਰਤੋਂ ਲਈ ਮਨਜ਼ੂਰੀ ਦਿੱਤੀ ਗਈ ਹੈ।

Exit mobile version