July 2, 2024 5:32 pm
Defense Minister Rajnath Singh

COVID-19: ਰੱਖਿਆ ਮੰਤਰੀ ਰਾਜਨਾਥ ਸਿੰਘ ਹੋਏ ਕੋਰੋਨਾ ਪਾਜ਼ੇਟਿਵ, ਘਰ ‘ਚ ਹੀ ਕੀਤਾ ਕੁਆਰੰਟੀਨ

ਚੰਡੀਗੜ੍ਹ , 20 ਅਪ੍ਰੈਲ 2023: ਰੱਖਿਆ ਮੰਤਰੀ ਰਾਜਨਾਥ ਸਿੰਘ (Defense Minister Rajnath Singh) ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਫਿਲਹਾਲ ਉਨ੍ਹਾਂ ਨੂੰ ਘਰ ਵਿੱਚ ਹੀ ਕੁਆਰੰਟੀਨ ਕੀਤਾ ਗਿਆ ਹੈ। ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕਰ ਰਹੀ ਹੈ ਅਤੇ ਅਗਲੇ ਕੁਝ ਦਿਨਾਂ ਲਈ ਆਰਾਮ ਦੀ ਸਲਾਹ ਦਿੱਤੀ ਹੈ। ਡਾਕਟਰਾਂ ਮੁਤਾਬਕ ਰੱਖਿਆ ਮੰਤਰੀ ਵਿੱਚ ਹਲਕੇ ਲੱਛਣ ਦੇਖੇ ਗਏ ਹਨ। ਗੌਰਤਲਬ ਹੈ ਕਿ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਹੀ ਭਾਰਤੀ ਹਵਾਈ ਸੈਨਾ ਦੇ ਕਮਾਂਡਰਜ਼ ਸੰਮੇਲਨ ‘ਚ ਸ਼ਿਰਕਤ ਕਰਨੀ ਸੀ, ਪਰ ਸੰਕਰਮਿਤ ਪਾਏ ਜਾਣ ‘ਤੇ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ।