ਚੰਡੀਗੜ੍ਹ 27 ਦਸੰਬਰ 2022: ਦੇਸ਼ ਵਿੱਚ ਵਧਦੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਐਕਟਿਵ ਕੇਸ ਘਟ ਕੇ 3,421 ਹੋ ਗਏ ਹਨ।
ਇਸ ਮੌਕੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕੋਵਿਡ ਮੌਕ ਡਰਿੱਲ ਦੀ ਸਮੀਖਿਆ ਕਰਨ ਲਈ ਦਿੱਲੀ ਦੇ ਸਫਦਰਜੰਗ ਹਸਪਤਾਲ ਦਾ ਦੌਰਾ ਕੀਤਾ ਹੈ । ਅੱਜ ਦੇਸ਼ ਭਰ ਦੇ ਸਾਰੇ ਕੋਵਿਡ ਹਸਪਤਾਲਾਂ ਵਿੱਚ ਮੌਕ ਡਰਿੱਲ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਅੱਜ ਦੇਸ਼ ਭਰ ਦੇ ਕਈ ਹਸਪਤਾਲਾਂ ਵਿੱਚ ਮੌਕ ਡਰਿੱਲ ਆਯੋਜਿਤ ਕੀਤੀ ਗਈ ਹੈ, ਮੈਂ ਕੋਵਿਡ ਵਾਰਡ ਦਾ ਮੁਆਇਨਾ ਕੀਤਾ ਅਤੇ ਦੇਖਿਆ ਕਿ ਕੀ ਹੋਰ ਹਸਪਤਾਲਾਂ ਵਿੱਚ ਵੀ ਇੱਥੇ ਦੇ ਸਮਾਨ ਪ੍ਰਬੰਧ ਹਨ। ਜੇਕਰ ਆਉਣ ਵਾਲੇ ਦਿਨਾਂ ‘ਚ ਕੋਰੋਨਾ ਦੇ ਮਾਮਲੇ ਵਧਦੇ ਹਨ ਤਾਂ ਸਾਨੂੰ ਉਸ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ।