Site icon TheUnmute.com

Covid-19: ਦਿੱਲੀ ਅਤੇ ਮਹਾਰਾਸ਼ਟਰ ‘ਚ ਤੇਜ਼ੀ ਨਾਲ ਵੱਧ ਰਿਹੈ ਕੋਰੋਨਾ ਵਾਇਰਸ ਦਾ ਪ੍ਰਕੋਪ

corona

ਚੰਡੀਗੜ੍ਹ 15 ਜੂਨ 2022: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 1375 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ 4 ਹਜ਼ਾਰ ਤੋਂ ਵੱਧ ਸੰਕਰਮਣ ਦੇ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਇੱਕ ਵਾਰ ਫਿਰ ਕੇਂਦਰ ਅਤੇ ਰਾਜ ਸਰਕਾਰਾਂ ਪੂਰੀ ਤਰ੍ਹਾਂ ਚੌਕਸ ਹਨ।

ਦਿੱਲੀ ‘ਚ ਬੁੱਧਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ ਕੁੱਲ 1375 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਕਰੀਬ 7.01 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 3,643 ਹੋ ਗਈ ਹੈ।

ਦੂਜੇ ਪਾਸੇ ਮਹਾਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 4024 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਲਗਭਗ 3028 ਲੋਕ ਠੀਕ ਹੋ ਗਏ ਹਨ ਅਤੇ ਇਸ ਦੌਰਾਨ ਦੋ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਸੂਬੇ ਵਿੱਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 19,261 ਹੋ ਗਈ ਹੈ।

Exit mobile version