ਚੰਡੀਗੜ੍ਹ 20 ਦਸੰਬਰ 2022: ਚੀਨ ਵਿੱਚ ਵਿਚ ਕੋਰੋਨਾ (Corona) ਵਾਇਰਸ ਨੇ ਤਬਾਹੀ ਮਚਾ ਦਿੱਤੀ ਹੈ, ਚੇਨ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ | ਇਸਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ (Mansukh Mandaviya) ਨੇ ਇਕ ਵਾਰ ਫਿਰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ । ਇਸ ‘ਚ ਚੀਨ ਅਤੇ ਹੋਰ ਦੇਸ਼ਾਂ ‘ਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਇਹਤਿਆਤੀ ਉਪਾਵਾਂ ‘ਤੇ ਚਰਚਾ ਕੀਤੀ ਜਾ ਰਹੀ ਹੈ।
ਕੇਂਦਰੀ ਸਿਹਤ ਰਾਜ ਮੰਤਰੀ ਡਾ.ਭਾਰਤੀ ਪਵਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਦੇਸ਼ ਦੇ ਉੱਘੇ ਸਿਹਤ ਮਾਹਿਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਜੀਨੋਮ ਸੀਕਵੈਂਸਿੰਗ ਸਬੰਧੀ ਇੱਕ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਗਿਆ ਸੀ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕਰਵਾਈ ਗਈ ਇਸ ਮੀਟਿੰਗ ਵਿੱਚ ਨੀਤੀ ਆਯੋਗ ਦੇ ਮੈਂਬਰ ਡਾ.ਵੀ.ਕੇ.ਪਾਲ, ਡਾ.ਐਨ.ਕੇ. ਅਰੋੜਾ, ਡੀਜੀ-ਆਈਸੀਐਮਆਰ ਡਾ: ਰਾਜੀਵ ਬਹਿਲ, ਬਾਇਓਟੈਕਨਾਲੋਜੀ ਵਿਭਾਗ ਦੇ ਸਕੱਤਰ ਡਾ: ਰਾਜੇਸ਼ ਗੋਖਲੇ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡੀਜੀਐਚਐਸ ਡਾ: ਅਤੁਲ ਗੋਇਲ ਸ਼ਾਮਲ ਹਨ |