Mock Drill

Covid-19: ਕੇਂਦਰੀ ਸਿਹਤ ਮੰਤਰੀ ਨੇ ਸਾਰੇ ਸੂਬਿਆਂ ਨੂੰ 10-11 ਅਪ੍ਰੈਲ ਨੂੰ ‘ਮੌਕ ਡਰਿੱਲ’ ਕਰਵਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ । ਮਨਸੁਖ ਮੰਡਾਵੀਆ ਨੇ ਸੂਬਿਆਂ ਦੇ ਸਿਹਤ ਮੰਤਰੀਆਂ ਨੂੰ ਕਿਹਾ ਹੈ ਕਿ ਉਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ 10 ਅਤੇ 11 ਅਪ੍ਰੈਲ ਨੂੰ ‘ਮੌਕ ਡਰਿੱਲ’ (Mock Drill) ਦਾ ਜਾਇਜ਼ਾ ਲੈਣ ਲਈ ਹਸਪਤਾਲਾਂ ਦਾ ਦੌਰਾ ਕਰਨ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਨੇ ਸਾਰਿਆਂ ਨੂੰ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ। ਸਾਨੂੰ ਉਲਝਣ ਤੋਂ ਬਚਣਾ ਚਾਹੀਦਾ ਹੈ। ਕੋਰੋਨਾ ਟੈਸਟਿੰਗ ਅਤੇ ਜੀਨੋਮ ਸੀਕਵੈਂਸਿੰਗ ਨੂੰ ਵਧਾਉਣਾ ਹੋਵੇਗਾ।

ਇਸ ਤੋਂ ਪਹਿਲਾਂ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਪੰਜ ਹਜ਼ਾਰ ਤੋਂ ਵੱਧ ਲੋਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰੋਨਾ ਦੇ ਪੰਜ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਜੋ ਛੇ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਮੀਟਿੰਗ ਤੋਂ ਬਾਅਦ ਝਾਰਖੰਡ ਦੇ ਸਿਹਤ ਮੰਤਰੀ ਬੰਨਾ ਗੁਪਤਾ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਗੱਲਬਾਤ ਕੀਤੀ।

ਕੁਝ ਸੂਬਿਆਂ ਵਿੱਚ ਕੋਰੋਨਾ ਦੇ ਕੁਝ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਅਸੀਂ ਦੇਸ਼ ਪੱਧਰ ‘ਤੇ ਕੁਝ ਐਸਓਪੀ ਜਾਰੀ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਸਮੇਂ ਸਿਰ ਇਸ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਮੌਕ ਡਰਿੱਲ ਲਈ ਹਦਾਇਤਾਂ ਦਿੱਤੀਆਂ ਹਨ, ਇਸ ਲਈ ਅਸੀਂ 10-11 ਨੂੰ ਮੌਕ ਡਰਿੱਲ (Mock Drill)  ਕਰਾਂਗੇ। ਅਸੀਂ 9 ਤਾਰੀਖ਼ ਨੂੰ ਸਾਰੇ ਸਬੰਧਤ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਾਂਗੇ ਅਤੇ ਸੂਬੇ ਵਿੱਚ ਤਿਆਰੀਆਂ ਦੀ ਸਮੀਖਿਆ ਕਰਾਂਗੇ। ਪਿਛਲੇ ਚਾਰ ਹਫ਼ਤਿਆਂ ਤੋਂ ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ 21 ਰਾਜਾਂ ਦੇ 72 ਜ਼ਿਲ੍ਹੇ ਰੈੱਡ ਅਲਰਟ ਦੇ ਘੇਰੇ ਵਿੱਚ ਆ ਗਏ ਹਨ।

Scroll to Top