ਚੰਡੀਗੜ੍ਹ 26 ਦਸਬੰਰ 2022: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ (corona virus) ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,428 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਲੋਕਾਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ |
ਇਸ ਦਰਮਿਆਨ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਾਵੀਆ (Mansukh Mandaviya) ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਮੀਟਿੰਗ ਕਰਨਗੇ ਤਾਂ ਜੋ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।