Site icon TheUnmute.com

ਕੋਰੋਨਾ ਕਹਿਰ : ਅੰਮ੍ਰਿਤਸਰ ‘ਚ ਐਕਟਿਵ ਕੇਸਾਂ ਦੀ ਗਿਣਤੀ 3988 ਤੱਕ ਪੁੱਜੀ

https://www.facebook.com/theunmuteofficial

ਚੰਡੀਗੜ੍ਹ, 18 ਜਨਵਰੀ 2022 : ਪੰਜਾਬ ਦੇ ਅੰਮ੍ਰਿਤਸਰ ‘ਚ ਐਕਟਿਵ ਕੇਸਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇੰਨਾ ਹੀ ਨਹੀਂ ਹੁਣ ਹਸਪਤਾਲ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ। ਸਾਰੇ ਹਸਪਤਾਲਾਂ ਨੂੰ ਕੋਰੋਨਾ ਮਰੀਜ਼ਾਂ ਲਈ ਬੈੱਡ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਜਾਨਾਂ ਬਚਾਈਆਂ ਜਾ ਸਕਣ।

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਜ਼ਿਲੇ ‘ਚ 964 ਲੋਕ ਪਾਜ਼ੀਟਿਵ ਆਏ, ਜਦਕਿ ਸੋਮਵਾਰ ਨੂੰ 555 ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ 242 ਮਰੀਜ਼ ਠੀਕ ਵੀ ਹੋਏ ਹਨ। ਇਸ ਤੋਂ ਬਾਅਦ ਸ਼ਹਿਰ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 3988 ਹੋ ਗਈ ਹੈ ਅਤੇ ਅੱਜ ਇਹ ਗਿਣਤੀ 4 ਹਜ਼ਾਰ ਨੂੰ ਪਾਰ ਕਰ ਸਕਦੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਪਿਛਲੇ 5 ਦਿਨਾਂ ਤੋਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਅਤੇ ਇਸ ਪੂਰੇ ਮਹੀਨੇ ਵਿੱਚ 9 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੋਮਵਾਰ ਨੂੰ ਦੋ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1608 ਹੋ ਗਈ ਹੈ।

ਬੀਤੀ 11 ਜਨਵਰੀ ਦੀ ਗੱਲ ਕਰੀਏ ਤਾਂ ਹਸਪਤਾਲ ‘ਚ 64 ਮਰੀਜ਼ ਦਾਖਲ ਸਨ ਅਤੇ 14 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਪਰ ਸੋਮਵਾਰ ਸ਼ਾਮ ਤੱਕ 107 ਮਰੀਜ਼ ਹਸਪਤਾਲ ਪਹੁੰਚ ਚੁੱਕੇ ਹਨ | ਜਿਨ੍ਹਾਂ ਵਿੱਚੋਂ 38 ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 16 ਮਰੀਜ਼ ਆਕਸੀਜਨ ਸਪੋਰਟ ਸਿਸਟਮ ‘ਤੇ ਹਨ ਅਤੇ 14 ਆਈਸੀਯੂ ‘ਚ ਦਾਖਲ ਹਨ। ਇਸ ਤੋਂ ਇਲਾਵਾ 8 ਮਰੀਜ਼ ਵੈਂਟੀਲੇਟਰ ‘ਤੇ ਹਨ। ਸਿਹਤ ਵਿਭਾਗ ਦੇ ਕਹਿਣ ‘ਤੇ ਹਸਪਤਾਲਾਂ ਨੇ ਕਮਰ ਕੱਸ ਲਈ ਹੈ ਅਤੇ ਆਪਣੇ ਹਸਪਤਾਲਾਂ ‘ਚ ਕੋਵਿਡ ਦੇ ਮਰੀਜ਼ਾਂ ਨੂੰ ਦਾਖਲ ਕਰਨ ਲਈ ਵੱਖਰੇ ਪ੍ਰਬੰਧ ਕੀਤੇ ਹਨ।

Exit mobile version