July 4, 2024 7:28 pm
ਕ੍ਰਿਕਟਰ ਦੀ ਧੀ

ਪਾਕਿਸਤਾਨ ਕੋਲੋਂ ਹਾਰਨ ਤੋਂ ਬਾਅਦ ਕ੍ਰਿਕਟਰ ਦੀ ਧੀ ਨੂੰ ਬਲਾਤਕਾਰ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਚੰਡੀਗੜ੍ਹ, 10 ਨਵੰਬਰ 2021 : ਟੀ-20 ਵਿਸ਼ਵ ਕੱਪ ‘ਚ ਕੱਟੜ ਵਿਰੋਧੀ ਪਾਕਿਸਤਾਨ ਹੱਥੋਂ ਮਿਲੀ ਇਸ ਹਾਰ ਤੋਂ ਹਰ ਭਾਰਤੀ ਦੁਖੀ ਹੈ। ਪਰ, ਇੱਕ ਵਿਅਕਤੀ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਅਤੇ ਇੱਕ ਕ੍ਰਿਕਟਰ ਦੀ ਧੀ ਨੂੰ ਬਲਾਤਕਾਰ ਦੀ ਧਮਕੀ ਦਿੱਤੀ। ਮੁੰਬਈ ਪੁਲਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ |

ਪਾਕਿਸਤਾਨ ਖ਼ਿਲਾਫ਼ ਟੀ-20 ਵਿਸ਼ਵ ਕੱਪ ਮੈਚ ਵਿੱਚ ਭਾਰਤ ਦੀ ਹਾਰ ਤੋਂ ਬਾਅਦ ਕ੍ਰਿਕਟਰ ਦੀ ਧੀ ਨਾਲ ਬਲਾਤਕਾਰ ਕਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੰਬਈ ਪੁਲਿਸ ਦੇ ਸਾਈਬਰ ਸੈੱਲ ਨੇ ਇਸ ਵਿਅਕਤੀ ਨੂੰ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ।

ਪੁਲਸ ਨੇ ਦੱਸਿਆ ਕਿ ਵਿਅਕਤੀ ਦੀ ਪਛਾਣ ਰਾਮਨਾਗੇਸ਼ ਅਲੀਬਾਥਨੀ (23) ਵਜੋਂ ਹੋਈ ਹੈ। ਇਸ ਨੇ ਪਾਕਿਸਤਾਨ ਤੋਂ ਮੈਚ ਹਾਰਨ ਤੋਂ ਬਾਅਦ ਇਕ ਕ੍ਰਿਕਟਰ ਦੀ ਧੀ ਨਾਲ ਆਨਲਾਈਨ ਬਲਾਤਕਾਰ ਕਰਨ ਦੀ ਧਮਕੀ ਦਿੱਤੀ ਸੀ। ਪੁਲਿਸ ਉਸ ਨੂੰ ਮੁੰਬਈ ਲਿਆ ਰਹੀ ਹੈ।

ਟੀ-20 ਵਿਸ਼ਵ ਕੱਪ ‘ਚ ਭਾਰਤੀ ਟੀਮ ਦਾ ਸਫਰ ਖਤਮ ਹੋ ਗਿਆ ਹੈ। ਟੀਮ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਸੀ ਜਿਸ ਵਿਚ ਉਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਪਾਕਿਸਤਾਨ ਦੇ ਸਾਹਮਣੇ ਭਾਰਤੀ ਟੀਮ ਇਸ ਮੈਚ ਵਿੱਚ ਪੂਰੀ ਤਰ੍ਹਾਂ ਖਿੱਲਰ ਗਈ ਅਤੇ ਕਿਸੇ ਵੀ ਖੇਤਰ ਵਿੱਚ ਸੰਤੋਸ਼ਜਨਕ ਪ੍ਰਦਰਸ਼ਨ ਨਹੀਂ ਕਰ ਸਕੀ। ਟੀਮ ਦੀ ਹਾਰ ਤੋਂ ਬਾਅਦ ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ‘ਚ ਕਾਫੀ ਗੁੱਸਾ ਸੀ ਅਤੇ ਟੀਮ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪ੍ਰਸ਼ੰਸਕਾਂ ਦੇ ਗੁੱਸੇ ਅਤੇ ਆਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ।