ਮੋਹਾਲੀ 4 ਅਕਤੂਬਰ 2024: ਡੇਰਾਬੱਸੀ ‘ਚ ਦਿਨ ਦਿਹਾੜੇ ਬਾਈਕ ਸਵਾਰ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਵਿਅਕਤੀ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ, ਅਤੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ । ਉੱਥੇ ਹੀ ਮ੍ਰਿਤਕ ਦੀ ਪਛਾਣ ਕਰਮਬੀਰ ਸਿੰਘ (45) ਵਜੋਂ ਹੋਈ ਹੈ। ਉਹ ਪਿੰਡ ਰਾਮਪੁਰ ਬਹਿਲ ਡੇਰਾਬੱਸੀ ਦਾ ਰਹਿਣ ਵਾਲਾ ਸੀ।
ਜਾਣਕਾਰੀ ਅਨੁਸਾਰ ਵਿਅਕਤੀ ਆਪਣੀ ਰਿਸ਼ਤੇਦਾਰ ਔਰਤ ਦੇ ਨਾਲ ਜਾ ਰਿਹਾ ਸੀ ਤਾਂ, ਇਸੇ ਦੌਰਾਨ ਹੀ ਹਥਿਆਰਬੰਦ ਕੁਝ ਲੋਕ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਵਿਅਕਤੀ ਤੇ ਹਮਲਾ ਕਰਕੇ, ਅਤੇ ਉਸਨੂੰ ਜਾਨੋਂ ਮਾਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਹੈ, ਜਿੰਨ੍ਹਾਂ ਦੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।