Site icon TheUnmute.com

Crime News: ਜਲੰਧਰ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ ਲੁਟੇਰੇ ਨੂੰ ਕੀਤਾ ਗ੍ਰਿਫਤਾਰ

Jalandhar police

ਚੰਡੀਗੜ੍ਹ, 13 ਅਕਤੂਬਰ 2024: ਜਲੰਧਰ ਪੁਲਿਸ (Jalandhar police) ਨੇ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸੁਰਜੀਤ ਠਾਕੁਰ ਪੁੱਤਰ ਵੀਰ ਸਿੰਘ ਵਾਸੀ ਥਾਣਾ ਨੰ. 15 ਭੁਪਿੰਦਰ ਨਗਰ, ਮਕਸੂਦਾਂ, ਜਲੰਧਰ ਜੋ ਕਿ ਸਬਜ਼ੀ ਮੰਡੀ ਮਕਸੂਦਾਂ ਵਿੱਚ ਕੰਮ ਕਰਦਾ ਹੈ, ਉਸਨੇ 31 ਅਗਸਤ 2024 ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਦੁਪਹਿਰ 2 ਵਜੇ ਦੇ ਕਰੀਬ ਉਹ 2 ਲੱਖ ਰੁਪਏ ਦੀ ਨਕਦੀ ਲੈ ਕੇ ਜਾ ਰਿਹਾ ਸੀ।

ਉਸਦੇ ਬੈਗ ‘ਚ 40,000 ਰੁਪਏ ਅਤੇ ਇੱਕ ਹਿਸਾਬ ਕਿਤਾਬ ਸੀ, ਜਦੋਂ ਉਨ੍ਹਾਂ ਦਾ ਮਾਲਕ ਪਟੇਲ ਨਗਰ ਵੱਲ ਜਾ ਰਿਹਾ ਸੀ ਤਾਂ ਤਿੰਨ ਅਣਪਛਾਤੇ ਲੁਟੇਰੇ ਕਾਰ ‘ਚ ਆਏ ਅਤੇ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਪਿਸਤੌਲ ਦਿਖਾ ਕੇ ਉਨ੍ਹਾਂ ਕੋਲੋਂ 40 ਹਜ਼ਾਰ ਰੁਪਏ ਲੁੱਟ ਲਏ। ਜਿਸ ਉਪਰੰਤ ਥਾਣਾ ਡਵੀਜ਼ਨ ਨੰਬਰ 1 ਜਲੰਧਰ ਵਿਖੇ ਧਾਰਾ 309(4), 3(5) ਬੀ.ਐਨ.ਐਸ. ਤਹਿਤ ਐਫ.ਆਈ.ਆਰ ਦਰਜ ਕੀਤੀ ਗਈ |

ਏਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਰਾਮ ਜਾਨਕੀ ਨਗਰ ਨੇੜੇ ਸ਼ੀਤਲ ਨਗਰ ਮਕਸੂਦਾ, ਜਲੰਧਰ ‘ਚ ਛਾਪੇਮਾਰੀ ਕੀਤੀ ਗਈ। ਜਿੱਥੋਂ ਇਕ ਮੁਲਜ਼ਮ ਪੰਕਜ ਪੁੱਤਰ ਸ਼ੁਕਰਦਾਸ ਨੂੰ ਕਾਬੂ ਕਰਕੇ ਉਸ ਕੋਲੋਂ ਇਕ 315 ਬੋਰ ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਸਮੇਤ ਨਾਜਾਇਜ਼ ਅਸਲਾ ਬਰਾਮਦ ਕੀਤਾ ਗਿਆ। ਇਸ ਲੁੱਟ ਤੋਂ ਬਾਅਦ ਪੰਕਜ ਦਾ ਸਾਥੀ ਆਸ਼ੂ ਫਰਾਰ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਜਾਣਕਾਰੀ ਬਾਅਦ ‘ਚ ਸਾਂਝੀ ਕੀਤੀ ਜਾਵੇਗੀ।

Exit mobile version