29 ਨਵੰਬਰ 2024: ਸਮਰਾਲਾ (samrala) ਚੌਕ ਨੇੜੇ ਅਰਦਾਸ ਨਗਰ ‘ਚ ਨਾਬਾਲਗ ਨੂੰ ਧਮਕੀਆਂ ਦੇਣ ਅਤੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ‘ਚ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ (Police Station Division No. 7) ਨਾਬਾਲਗ ਦੀ ਮਾਂ ਦੇ ਬਿਆਨਾਂ ’ਤੇ ਮੁਲਜ਼ਮਾਂ ਖ਼ਿਲਾਫ਼ ਬਲਾਤਕਾਰ ਅਤੇ ਪੋਕਸੋ ਐਕਟ(POCSO Act) ਤਹਿਤ ਕੇਸ ਦਰਜ ਕਰ ਲਿਆ ਹੈ।
ਉਥੇ ਹੀ ਪੁਲਿਸ ਨੇ ਮੁਲਜ਼ਮ ਦੀ ਪਛਾਣ ਸੁਰੇਸ਼ ਵਜੋਂ ਕੀਤੀ ਹੈ। ਨਾਬਾਲਗ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਗਈ ਸੀ, ਜਦੋਂ ਉਹ ਵਾਪਸ ਆਈ ਤਾਂ ਉਸ ਦੀ ਬੇਟੀ ਬਹੁਤ ਡਰੀ ਹੋਈ ਸੀ ਅਤੇ ਬੀਮਾਰ ਸੀ। ਜਦੋਂ ਉਸ ਨੂੰ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਉਕਤ ਦੋਸ਼ੀ ਸ਼ਾਮ ਨੂੰ ਉਸ ਦੇ ਘਰ ਆਇਆ ਅਤੇ ਉਸ ਨੂੰ ਜ਼ਬਰਦਸਤੀ ਕਮਰੇ ਵਿਚ ਲੈ ਗਿਆ। ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਪਤਾ ਲੱਗਦੇ ਹੀ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ।
ਦੱਸ ਦੇਈਏ ਕਿ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਏ.ਐਸ.ਆਈ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਅਤੇ ਦੋਸ਼ੀ ਦਾ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ। ਅਦਾਲਤ ਵਿੱਚ ਪੀੜਤਾ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।