ਅਬੋਹਰ 24 ਸਤੰਬਰ 220 : ਅੱਜ ਸਵੇਰੇ ਅਬੋਹਰ ਦੇ ਪਿੰਡ ਜੰਡਵਾਲਾ ਹਨੂਵੰਤਾ ਨੇੜਿਓਂ ਲੰਘਦੀ ਨਹਿਰ ਵਿੱਚੋਂ ਇੱਕ ਅਣਪਛਾਤੀ ਔਰਤ ਦੀ ਲਾਸ਼ ਅੱਧ ਸੜੀ ਹਾਲਤ ਵਿੱਚ ਮਿਲੀ| ਜਿਸ ਨੂੰ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਵੱਲੋਂ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਔਰਤ ਦੇ ਸਿਰ ‘ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਹੋਣ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਜਿਸ ‘ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਨੇ ਮੌਕੇ ‘ਤੇ ਪਹੁੰਚ ਕੇ ਕਲਰਖੇੜਾ ਚੌਕੀ ਦੇ ਹਰਪ੍ਰੀਤ ਸਿੰਘ ਦੀ ਹਾਜ਼ਰੀ ‘ਚ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 30-35 ਸਾਲ ਹੈ, ਉਸ ਨੇ ਮੈਰੂਨ ਰੰਗ ਦਾ ਕੁੜਤਾ ਪਾਇਆ ਹੋਇਆ ਸੀ। ਉਸ ਦੇ ਸਿਰ ‘ਤੇ ਕਿਸੇ ਤਿੱਖੀ ਚੀਜ਼ ਨਾਲ ਹਮਲੇ ਦੇ ਨਿਸ਼ਾਨ ਹਨ। ਔਰਤ ਨੇ ਆਪਣੇ ਸੱਜੇ ਹੱਥ ‘ਤੇ ਮੋਤੀ ਦਾ ਕੰਗਣ ਪਾਇਆ ਹੋਇਆ ਹੈ ਅਤੇ ਉਸ ਦੀ ਲਾਸ਼ ਕਰੀਬ 2-3 ਦਿਨ ਪੁਰਾਣੀ ਹੈ। ਇਸ ਦੌਰਾਨ ਪੁਲਿਸ ਨੇ ਲਾਸ਼ ਨੂੰ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾਇਆ ਹੈ। ਥਾਣਾ ਖੂਈਆਂ ਸਰਵਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
(ਅਬੋਹਰ ਰਿਪੋਰਟਰ: ਸੋਨੂ ਸਿਆਗ)