ਤਾਮਿਲਨਾਡੂ/ਕੇਰਲ, 23 ਅਕਤੂਬਰ 2025: ਦੱਖਣੀ ਭਾਰਤ ‘ਚ ਇਸ ਸਮੇਂ ਉੱਤਰ-ਪੂਰਬੀ ਮਾਨਸੂਨ ਪੂਰੇ ਜੋਬਨ ‘ਤੇ ਹੈ। ਤਾਮਿਲਨਾਡੂ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪਿਆ ਹੈ। ਕਈ ਜ਼ਿਲ੍ਹਿਆਂ ‘ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਕੁਝ ਇਲਾਕਿਆਂ ‘ਚ ਝੋਨੇ ਦੀ ਫਸਲ ਪੂਰੀ ਤਰ੍ਹਾਂ ਡੁੱਬ ਗਈ ਹੈ। ਚੇਨਈ ਦੇ ਸਾਰੇ ਸਕੂਲ ਵੀਰਵਾਰ ਲਈ ਵੀ ਬੰਦ ਕਰ ਦਿੱਤੇ ਗਏ ਹਨ।
ਮੌਸਮ ਵਿਭਾਗ ਨੇ ਸੂਬੇ ਲਈ ਚੱਕਰਵਾਤ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ। ਤਾਮਿਲਨਾਡੂ ‘ਚ ਹੜ੍ਹਾਂ ਨੇ 16,000 ਹੈਕਟੇਅਰ ਖੇਤੀਬਾੜੀ ਜ਼ਮੀਨ ਡੁੱਬ ਗਈ ਹੈ, ਜਿਸ ਨਾਲ ਸੂਬੇ ਦੀ 33% ਫਸਲ ਤਬਾਹ ਹੋ ਗਈ ਹੈ। ਤਾਮਿਲਨਾਡੂ ਸਰਕਾਰ ਨੇ ਕਿਸਾਨਾਂ ਲਈ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਕੇਰਲ ‘ਚ ਸਕੂਲਾਂ ਤੇ ਕਾਲਜਾਂ ‘ਚ ਛੁੱਟੀ
ਦੂਜੇ ਪਾਸੇ ਕੇਰਲ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਬੁੱਧਵਾਰ ਨੂੰ ਇਡੁੱਕੀ, ਪਲੱਕੜ, ਮਲੱਪੁਰਮ ਅਤੇ ਪਥਨਮਥਿੱਟਾ ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ਅਤੇ ਕਾਲਜਾਂ ‘ਚ ਛੁੱਟੀ ਕਰ ਦਿੱਤੀ ਗਈ ਹੈ। ਇਡੁੱਕੀ ਦੇ ਪਹਾੜੀ ਇਲਾਕਿਆਂ ‘ਚ ਰਾਤ ਦੀ ਯਾਤਰਾ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਆਂਧਰਾ ਪ੍ਰਦੇਸ਼ ‘ਚ SDRF ਹਾਈ ਅਲਰਟ ‘ਤੇ
ਆਂਧਰਾ ਪ੍ਰਦੇਸ਼ ਦੇ ਤਿਰੂਪਤੀ ‘ਚ ਬੁੱਧਵਾਰ ਨੂੰ ਭਾਰੀ ਮੀਂਹ ਕਾਰਨ ਸੜਕਾਂ ‘ਤੇ 2-3 ਫੁੱਟ ਪਾਣੀ ਭਰ ਗਿਆ। ਕੇਰਲ ਅਤੇ ਤਾਮਿਲਨਾਡੂ ਸਰਕਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਹੜ੍ਹਾਂ, ਜ਼ਮੀਨ ਖਿਸਕਣ ਅਤੇ ਪਾਣੀ ਭਰਨ ਦੀ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਨੂੰ ਵੀ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਅਤੇ ਮਨਾਲੀ ਦੇ ਪਹਾੜਾਂ ‘ਤੇ ਬੁੱਧਵਾਰ ਨੂੰ ਬਰਫ਼ਬਾਰੀ ਹੋਈ, ਜਿਸ ਨਾਲ ਰਾਜ ਦੇ ਕਈ ਇਲਾਕਿਆਂ ‘ਚ ਠੰਢ ਵਧ ਗਈ। ਲਾਹੌਲ-ਸਪਿਤੀ ਜ਼ਿਲ੍ਹੇ ਦੇ ਤਾਬੋ ‘ਚ ਘੱਟੋ-ਘੱਟ ਤਾਪਮਾਨ ਮਨਫੀ 0.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਰਾਜ ਦਾ ਸਭ ਤੋਂ ਠੰਡਾ ਸਥਾਨ ਹੈ।
Read More: ਹਿਮਾਚਲ ਪ੍ਰਦੇਸ਼, ਉਤਰਾਖੰਡ ਸਮੇਤ ਪਹਾੜੀ ਸੂਬਿਆਂ ਪਹਿਲੀ ਬਰਫ਼ਬਾਰੀ, ਮੀਂਹ ਦੀ ਚੇਤਾਵਨੀ