ਅੰਮ੍ਰਿਤਸਰ 2 ਮਾਰਚ 2022 : ਅਕਸਰ ਵਿਵਾਦਾਂ ‘ਚ ਰਹਿਣ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ ( Amritsar Central Jail) ਵਿਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਤੋਂ ਬਾਅਦ ਇਕ ਕੈਦੀ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਕੇਂਦਰੀ ਜੇਲ ਵਿਚ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਈ ਸੀ, ਜਿਸ ਤੋਂ ਬਾਅਦ ਡੀ. ਐੱਸ. ਪੀ. ਰਾਜਾ ਵਲੋਂ ਇਕ ਵਿਅਕਤੀ ਦੀ ਕੁੱਟ-ਮਾਰ ਕੀਤੀ ਗਈ, ਜਿਸ ਕਰਕੇ ਉਸਦੀ ਮੌਤ ਹੋ ਗਈ। ਇਸ ਦੇ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨਸ਼ੇ ਦਾ ਆਦਿ ਸੀ।
ਮ੍ਰਿਤਕ ਦਵਿੰਦਰ ਸਿੰਘ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਜੇਲ ਅੰਦਰ ਕੈਦੀਆਂ ਵਿਚਾਲੇ ਮਾਮੂਲੀ ਝਗੜਾ ਹੋਇਆ ਸੀ। ਇਸ ਤੋਂ ਬਾਅਦ ਜੇਲ ਪ੍ਰਸ਼ਾਸਨ ਵਲੋਂ ਦਵਿੰਦਰ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ‘ਚ ਉਸ ਦੀ ਲੱਤ ਵੀ ਫ੍ਰੈਕਚਰ ਹੋ ਗਈ ਸੀ ਅਤੇ ਹੋਰ ਵੀ ਸੱਟਾਂ ਲੱਗਾਂ ਸਨ। ਜਿਸ ਦੇ ਕਾਰਣ ਉਸ ਦਾ ਹਸਪਤਾਲ ;ਚ ਇਲਾਜ ਚੱਲ ਰਿਹਾ ਸੀ, ਅੱਜ ਉਹ ਜ਼ਖਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ ਹੈ। ਪੀੜਤ ਪਰਿਵਾਰ ਨੇ ਜੇਲ ਪ੍ਰਸ਼ਾਸਨ ਅਤੇ ਡੀ. ਐੱਸ. ਪੀ. ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਪੁਲਸ ਅਧਿਕਾਰੀਆਂ (Police officials) ਦਾ ਕਹਿਣਾ ਹੈ ਕਿ ਮ੍ਰਿਤਕ ਦਵਿੰਦਰ ਸਿੰਘ ਕੁਝ ਦਿਨਾਂ ਤੋਂ ਬਿਮਾਰ ਚੱਲਦਾ ਪਿਆ ਸੀ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਪਤਾ ਸੀ ਅਤੇ ਹੁਣ ਉਸ ਦੀ ਮੌਤ ਹੋ ਗਈ ਅਤੇ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਇਸ ਦੇ ਨਾਲ ਹੀ ਪੁਲਸ ਅਧਿਕਾਰੀਆਂ ਨੇ ਕਿਸੇ ਵੀ ਤਰੀਕੇ ਨਾਲ ਜੇਲ੍ਹ ਚ ਹੋਈ ਲੜਾਈ ਦੋ ਸਾਫ਼ ਇਨਕਾਰ ਕਰ ਦਿੱਤਾ।
ਨਵੰਬਰ 23, 2024 6:02 ਪੂਃ ਦੁਃ