Abu Dhabi

ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਨਾਲ ਮੁਲਾਕਾਤ, ਇਨ੍ਹਾਂ ਸਮਝੌਤਿਆਂ ‘ਤੇ ਕੀਤੇ ਦਸਤਖਤ

ਚੰਡੀਗੜ੍ਹ, 09 ਸਤੰਬਰ 2024: ਭਾਰਤ ਦੇ ਦੌਰੇ ‘ਤੇ ਆਏ ਅਬੂ ਧਾਬੀ (Abu Dhabi) ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਅੱਜ ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸਦੇ ਨਾਲ ਹੀ ਅਬੂ ਧਾਬੀ (Abu Dhabi) ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪਰਮਾਣੂ ਊਰਜਾ, ਤੇਲ ਅਤੇ ਫੂਡ ਪਾਰਕ ਸਬੰਧੀ ਸਮਝੌਤਿਆਂ ‘ਤੇ ਦਸਤਖਤ ਕੀਤੇ ਹਨ ।

ਗੁਜਰਾਤ ਸਰਕਾਰ ਅਤੇ ਆਬੂ ਧਾਬੀ ਦੀ ਕੰਪਨੀ ਵਿਚਕਾਰ ਸਮਝੌਤਾ ਹੋਇਆ ਹੈ। ਇਸ ਤਹਿਤ ਭਾਰਤ ‘ਚ ਕਈ ਫੂਡ ਪਾਰਕ ਬਣਾਏ ਜਾਣਗੇ। ਇਸ ਦੇ ਨਾਲ ਹੀ ਬਾਰਾਕਾਹ ‘ਚ ਯੂਏਈ ਦੇ ਪਰਮਾਣੂ ਊਰਜਾ ਪਲਾਂਟ ਦੇ ਸੰਚਾਲਨ ਅਤੇ ਰੱਖ-ਰਖਾਅ ਨੂੰ ਲੈ ਕੇ ਭਾਰਤ ਨਾਲ ਇੱਕ ਸਮਝੌਤਾ ਵੀ ਹੋਇਆ ਹੈ।

ਭਾਰਤ ਨੇ ਊਰਜਾ ਖੇਤਰ ‘ਚ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ਲਈ ਇਕ ਸਮਝੌਤੇ ‘ਤੇ ਦਸਤਖਤ ਕੀਤੇ ਹਨ। ਇਸ ਦੇ ਤਹਿਤ ਆਬੂ ਧਾਬੀ ਲੰਬੇ ਸਮੇਂ ਤੱਕ ਭਾਰਤ ਨੂੰ ਐੱਲ.ਐੱਨ.ਜੀ. ਸਪਲਾਈ ਕਰੇਗਾ | ਪੀਐੱਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।

Scroll to Top