Site icon TheUnmute.com

ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਨੇ CRPF ਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

CRPF

ਚੰਡੀਗੜ੍ਹ 13 ਮਾਰਚ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ ’ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ (CRPF) ਦੇ ਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਛੁੱਟੀ ’ਤੇ ਚੱਲ ਰਿਹਾ ਸੀ ਜਿਸ ਦੌਰਾਨ ਅੱਤਵਾਦੀਆਂ ਨੇ ਉਸ ਨੂੰ ਆਪਣੀ ਦਹਿਸ਼ਤ ਦਾ ਸ਼ਿਕਾਰ ਬਣਾਇਆ। ਪਿਛਲੇ ਤਿੰਨ ਦਿਨਾਂ ’ਚ ਅੱਤਵਾਦੀ ਹਮਲਿਆਂ ਦਾ ਇਹ ਚੌਥਾ ਮਾਮਲਾ ਹੈ| ਦੱਸਿਆ ਜਾ ਰਿਹਾ ਹੈ ਕਿ ਜਵਾਨ ਦੇ ਗੋਲੀ ਲੱਗਣ ਤੋਂ ਬਾਅਦ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਦੀ ਮੌਤ ਹੋ ਗਈ।

ਤੁਹਾਨੂੰ ਦੱਸ ਦਈਏ ਕਿ ਜਵਾਨ ਦਾ ਨਾਮ ਮੁਖਤਾਰ ਅਹਿਮਦ ਦੋਈ ਹੈ, ਜੋ ਲੰਬੇ ਸਮੇਂ ਤੋਂ ਸੀ.ਆਰ.ਪੀ.ਐੱਫ. (CRPF) ‘ਚ ਆਪਣੀ ਸੇਵਾ ਨਿਭਾ ਰਿਹਾ ਸੀ।। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਨੂੰ ਫੜ੍ਹਨ ਲਈ ਤਲਾਸ਼ੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਨੂੰ ਚਿੰਤਾਜਨਕ ਦੱਸਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ।

Exit mobile version