ਲੁਧਿਆਣਾ, 15 ਮਈ 2026: ਸੀਟੀ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ‘ਚ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਕਾਰੀ ਏਆਈਯੂ ਆਲ ਇੰਡੀਆ ਇੰਟਰ ਯੂਨੀਵਰਸਿਟੀ ਵੁਸ਼ੂ ਚੈਂਪੀਅਨਸ਼ਿਪ 2026 ‘ਚ ਵੱਡੀ ਉਪਲਬਧੀ ਹਾਸਲ ਕੀਤੀ। ਇਸ ਚੈਂਪੀਅਨਸ਼ਿਪ ਦਾ ਆਯੋਜਨ ਯੂਨੀਵਰਸਿਟੀ ਆਫ ਕਸ਼ਮੀਰ ਵੱਲੋਂ ਕੀਤਾ ਸੀ।
ਇਸ ਮੁਕਾਬਲੇ ‘ਚ ਦੇਸ਼ ਭਰ ਦੀਆਂ ਲਗਭਗ 185 ਯੂਨੀਵਰਸਿਟੀਆਂ ਅਤੇ 1600 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ, ਜਿਸ ਨਾਲ ਇਹ ਭਾਰਤ ਦੀਆਂ ਸਭ ਤੋਂ ਵੱਡੀਆਂ ਇੰਟਰ ਯੂਨੀਵਰਸਿਟੀ ਖੇਡ ਮੁਕਾਬਲਿਆਂ ‘ਚੋਂ ਇੱਕ ਬਣ ਗਿਆ। ਸੀਟੀ ਯੂਨੀਵਰਸਿਟੀ ਦੇ ਵੁਸ਼ੂ ਖਿਡਾਰੀਆਂ ਨੇ ਜਜ਼ਬੇ, ਅਨੁਸ਼ਾਸਨ ਅਤੇ ਦ੍ਰਿੜ ਨਿਸ਼ਚੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਤਗਮੇ ਜਿੱਤੇ ਅਤੇ ਰਾਸ਼ਟਰੀ ਪੱਧਰ ‘ਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ।

ਪੁਰਸ਼ ਵਰਗ ‘ਚ ਸੀ ਟੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੋਕੇਸ਼ ਨੇ 48 ਕਿਲੋਗ੍ਰਾਮ ਭਾਰ ਵਰਗ ‘ਚ ਸੋਨੇ ਦਾ ਤਗਮਾ ਜਿੱਤਿਆ, ਜਦਕਿ ਸਾਗਰ ਨੇ 56 ਕਿਲੋਗ੍ਰਾਮ ਭਾਰ ਵਰਗ ‘ਚ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਸਈਦ ਮੁਹੰਮਦ ਅਲੀ ਰਊਫ ਸ਼ਾਹ ਨੇ 70 ਕਿਲੋਗ੍ਰਾਮ ਭਾਰ ਵਰਗ ‘ਚ ਸ਼ਾਨਦਾਰ ਮੁਕਾਬਲਿਆਂ ਤੋਂ ਬਾਅਦ ਸੋਨੇ ਦਾ ਤਮਗਾ ਹਾਸਲ ਕੀਤਾ। ਧੀਰਜ ਨੇ 85 ਕਿਲੋਗ੍ਰਾਮ ਭਾਰ ਵਰਗ ‘ਚ ਚਾਂਦੀ ਦਾ ਤਮਗਾ ਜਿੱਤ ਕੇ ਆਪਣੀ ਲੜਾਕੂ ਭਾਵਨਾ ਦਾ ਪ੍ਰਦਰਸ਼ਨ ਕੀਤਾ।
ਇਨ੍ਹਾਂ ਸ਼ਾਨਦਾਰ ਪ੍ਰਦਰਸ਼ਨਾਂ ਦੇ ਆਧਾਰ ‘ਤੇ ਸੀਟੀ ਯੂਨੀਵਰਸਿਟੀ ਨੂੰ ਵੁਸ਼ੂ ਸਾਂਡਾ ਪੁਰਸ਼ ਵਰਗ ‘ਚ ਓਵਰਆਲ ਚੈਂਪੀਅਨ ਘੋਸ਼ਿਤ ਕੀਤਾ ਗਿਆ, ਜੋ ਯੂਨੀਵਰਸਿਟੀ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਜਿਸ ਨਾਲ ਖੇਡਾਂ ਦੇ ਖੇਤਰ ਵਿੱਚ ਯੂਨੀਵਰਸਿਟੀ ਦੀ ਮਜ਼ਬੂਤ ਪਛਾਣ ਹੋਰ ਮਜ਼ਬੂਤ ਹੋਈ ਹੈ।
ਮਹਿਲਾ ਵਰਗ ‘ਚ ਵੀ ਸੀਟੀ ਯੂਨੀਵਰਸਿਟੀ ਦੀ ਖਿਡਾਰਨ ਸੋਨੀਆ ਨੇ 45 ਕਿਲੋਗ੍ਰਾਮ ਭਾਰ ਵਰਗ ‘ਚ ਸੋਨੇ ਦਾ ਤਮਗਾ ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ। ਇਹ ਉਪਲਬਧੀ ਯੂਨੀਵਰਸਿਟੀ ਦੀਆਂ ਮਹਿਲਾ ਖਿਡਾਰੀਆਂ ਦੀ ਵਧਦੀ ਪ੍ਰਤਿਭਾ ਅਤੇ ਕਾਬਲੀਅਤ ਨੂੰ ਦਰਸਾਉਂਦੀ ਹੈ।
ਯੂਨੀਵਰਸਿਟੀ ਪ੍ਰਬੰਧਨ ਨੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਵਾਈਸ ਚਾਂਸਲਰ ਡਾ. ਨਿਤਿਨ ਟੰਡਨ ਅਤੇ ਡਾਇਰੈਕਟਰ ਡੀਐਸਡਬਲਯੂ ਇੰਜੀ. ਦਵਿੰਦਰ ਸਿੰਘ ਵੱਲੋਂ ਦਿੱਤੇ ਲਗਾਤਾਰ ਮਾਰਗਦਰਸ਼ਨ ਅਤੇ ਹੌਸਲਾ ਅਫਜ਼ਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਦੇ ਸਹਿਯੋਗ ਨੇ ਖਿਡਾਰੀਆਂ ਦਾ ਹੌਸਲਾ ਵਧਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾਈ।
ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟਾਉਂਦੇ ਹੋਏ ਪ੍ਰੋ ਚਾਂਸਲਰ ਡਾ. ਮਨਬੀਰ ਸਿੰਘ ਨੇ ਖਿਡਾਰੀਆਂ ਅਤੇ ਕੋਚਿੰਗ ਸਟਾਫ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੀ ਟੀ ਯੂਨੀਵਰਸਿਟੀ ਹਮੇਸ਼ਾਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਉਤਸ਼ਾਹਿਤ ਕਰਦੀ ਆ ਰਹੀ ਹੈ ਅਤੇ ਇਹ ਜਿੱਤਾਂ ਯੂਨੀਵਰਸਿਟੀ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਤਿਭਾਵਾਂ ਨੂੰ ਨਿਖਾਰਣ ਦੀ ਵਚਨਬੱਧਤਾ ਦਾ ਪ੍ਰਤੀਕ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ‘ਚ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ।
ਇਸ ਮੌਕੇ ‘ਤੇ ਸਪੋਰਟਸ ਹੈੱਡ ਗੁਰਦੀਪ ਸਿੰਘ ਨੇ ਖਿਡਾਰੀਆਂ ਦੀ ਅਥਕ ਮਿਹਨਤ ਅਤੇ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਪੂਰੇ ਅਨੁਸ਼ਾਸਨ ਅਤੇ ਸਮਰਪਣ ਨਾਲ ਤਿਆਰੀ ਕੀਤੀ, ਜਿਸ ਦਾ ਨਤੀਜਾ ਇਸ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਵਜੋਂ ਸਾਹਮਣੇ ਆਇਆ। ਉਨ੍ਹਾਂ ਨੇ ਵਿਦਿਆਰਥੀ ਖਿਡਾਰੀਆਂ ਨੂੰ ਵਿਸ਼ਵ-ਪੱਧਰੀ ਖੇਡ ਸਹੂਲਤਾਂ, ਮਾਹਿਰ ਕੋਚਿੰਗ ਅਤੇ ਲਗਾਤਾਰ ਪ੍ਰੇਰਣਾ ਦੇਣ ਲਈ ਯੂਨੀਵਰਸਿਟੀ ਪ੍ਰਬੰਧਨ ਦਾ ਵੀ ਧੰਨਵਾਦ ਕੀਤਾ।
Read More: ਸੀਟੀ ਯੂਨੀਵਰਸਿਟੀ ਨੇ ਸਾਲਾਨਾ ‘ਮਯਾਸਸਰ 2025-26’ ਫੈਸ਼ਨ ਸ਼ੋਅ ਕਰਵਾਇਆ




