ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰਤ ਦਿਹਾੜੇ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਰਿਹਸਲ

Republic Day

ਸ੍ਰੀ ਅਨੰਦਪੁਰ ਸਾਹਿਬ 22 ਜਨਵਰੀ 2024: ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ (Republic Day) ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਦੇ ਲਈ 23 ਜਨਵਰੀ ਨੂੰ ਰਿਹਸਲ ਅਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਸਲ ਹੋਵੇਗੀ। 26 ਜਨਵਰੀ ਨੂੰ ਮਨਦੀਪ ਸਿੰਘ ਢਿੱਲੋਂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਰਾਸ਼ਟਰੀ ਝੰਡਾ ਲਹਿਰਾਉਣਗੇ।

ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਰਨ ਗੰਗਾ ਸਟੇਡੀਅਮ ਵਿਖੇ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਲਈ ਬਣਾਈ ਕਮੇਟੀ ਵੱਲੋਂ ਸਾਰੀਆਂ ਪੇਸ਼ਕਾਰੀਆਂ ਤੇ ਤਸੱਲੀ ਪ੍ਰਗਟ ਕੀਤੀ ਗਈ ਤੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਸਮਾਰੋਹ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਂਇਆ ਜਾਵੇਗਾ। ਅਸੀ ਆਪਣੀ ਸੰਸਕ੍ਰਿਤੀ, ਸੱਭਿਆਚਾਰ ਨੂੰ ਵੀ ਯਾਦ ਰੱਖਣਾਂ ਹੈ, ਉਨ੍ਹਾਂ ਦੇਸ਼ ਭਗਤਾਂ ਨੂੰ ਵੀ ਯਾਦ ਕਰਦੇ ਰਹਿਣਾ ਹੈ।

ਪ੍ਰਿੰ. ਸੁਖਪਾਲ ਕੌਰ ਵਾਲੀਆਂ ਨੇ ਦੱਸਿਆ ਕਿ ਅੱਜ ਮਾਰਚ ਪਾਸਟ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ, ਸ੍ਰੀ ਦਸਮੇਸ ਅਕੈਡਮੀ, ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ, ਸਰਕਾਰੀ ਹਾਈ ਸਕੂਲ ਮਟੌਰ, ਐਸ.ਡੀ.ਹਾਈ ਸਕੂਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪੀ.ਟੀ.ਸੋਅ ਵਿੱਚ ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ, ਐਸ.ਡੀ.ਹਾਈ ਸਕੂਲ, ਸਰਕਾਰੀ ਹਾਈ ਸਕੂਲ ਮਟੌਰ, ਭਾਈ ਨੰਦ ਲਾਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਿੱਚ ਸਭ ਤੋ ਪਹਿਲਾ ਸ਼ਬਦ ਗਾਇਲ ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ ਵੱਲੋਂ ਕੀਤਾ ਗਿਆ ਤੇ ਸੰਤ ਬਾਬਾ ਸੇਵਾ ਸਿੰਘ ਪ੍ਰਾਇਮਰੀ ਸਕੂਲ, ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ, ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਨੇ ਪੇਸ਼ਕਾਰੀਆਂ ਦਿੱਤੀਆ, ਦੀਦਾਰ ਸਿੰਘ ਭੰਗੜਾ ਕੋਚ ਵੱਲੋ ਸ਼ਾਨਦਾਰ ਭੱਗੜਾ ਤਿਆਰ ਕਰਵਾਇਆ ਗਿਆ, ਐਸ.ਜੀ.ਐਸ ਖਾਲਸਾ ਸੀਨੀ.ਸੈਕੰ.ਸਕੂਲ ਵੱਲੋਂ ਰਾਸ਼ਟਰੀ ਗੀਤ ਨਾਲ ਸਮਾਰੋਹ (Republic Day) ਦੀ ਸਮਾਪਤੀ ਕੀਤੀ ਗਈ।

ਇਸ ਮੌਕੇ ਐਨ.ਸੀ.ਸੀ ਅਫਸਰ ਰਣਜੀਤ ਸਿੰਘ, ਲੈਫ.ਸੰਦੀਪ ਕੁਮਾਰ, ਸੀਮਾ ਜੱਸਲ, ਇਕਬਾਲ ਸਿੰਘ, ਸਤੀਸ਼ ਕੁਮਾਰ, ਐਨ.ਸੀ.ਸੀ.ਅਸਫਰ ਬਰਜਿੰਦਰਾ ਸਿੰਘ, ਐਨ.ਸੀ.ਸੀ.ਅਫਸਰ ਸਰਬਜੀਤ ਸਿੰਘ, ਅਜੇ ਬੈਂਸ, ਦਵਿੰਦਰ ਸਿੰਘ, ਦੀਦਾਰ ਸਿੰਘ, ਗੁਰਸੇਵਕ ਸਿੰਘ,ਨਗਰ ਕੋਂਸਲ ਤੋਂ ਰਾਜ ਘਈ ਹਾਜ਼ਰ ਸਨ। ਸਮਾਰੋਹ ਦੀ ਦੂਜੀ ਰਿਹਸਲ 23 ਜਨਵਰੀ ਨੂੰ ਚਰਨ ਗੰਗਾ ਸਟੇਡੀਅਮ ਵਿੱਚ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਹੋਵੇਗੀ। 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।