Site icon TheUnmute.com

ਹਿਰਾਸਤ ‘ਚ ਮੌ.ਤ ਦਾ ਮਾਮਲਾ: ਹਾਈ ਕੋਰਟ ਵੱਲੋਂ DSP ਕ.ਤ.ਲ ਦਾ ਦੋਸ਼ੀ ਕਰਾਰ, ਦੋ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸ਼ਜਾ

1158 Assistant Professors

ਚੰਡੀਗੜ੍ਹ, 7 ਸਤੰਬਰ 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1995 ‘ਚ ਗਮਦੂਰ ਸਿੰਘ ਦੀ ਹਿਰਾਸਤ ‘ਚ ਹੋਈ ਮੌਤ ਦੇ ਮਾਮਲੇ ‘ਚ ਇੱਕ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਗੁਰਸੇਵਕ ਸਿੰਘ ਅਤੇ ਚਾਰ ਹੋਰ ਪੁਲਿਸ ਮੁਲਾਜ਼ਮਾਂ ਨੂੰ ਕਤਲ (Murder) ਦਾ ਦੋਸ਼ੀ ਠਹਿਰਾਇਆ ਹੈ। ਇਨ੍ਹਾਂ ‘ਚੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਡੀਐਸਪੀ ਅਤੇ ਦੋ ਹੋਰਨਾਂ ਨੂੰ 12 ਸਤੰਬਰ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਵੇਗੀ।

ਜਾਣਕਾਰੀ ਮੁਤਾਬਕ ਪਹਿਲਾਂ ਹੇਠਲੀ ਅਦਾਲਤ ਨੇ ਡੀਐਸਪੀ ਅਤੇ ਹੋਰ ਮੁਲਜ਼ਮਾਂ ਨੂੰ ਕਤਲ (Murder) ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਬਾਅਦ ‘ਚ ਇਸ ਖਿਲਾਫ਼ ਹਾਈਕੋਰਟ ‘ਚ ਅਪੀਲ ਦਾਇਰ ਕੀਤੀ ਸੀ | ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਡੀਐਸਪੀ ਗੁਰਸੇਵਕ ਸਿੰਘ ਨੂੰ ਵੀ ਆਈਪੀਸੀ ਦੀ ਧਾਰਾ 302 (ਕਤਲ) ਅਤੇ 34 (ਕੰਪਾਊਂਡ ਕ੍ਰਾਈਮ) ਤਹਿਤ ਦੋਸ਼ੀ ਠਹਿਰਾਇਆ ਜਾ ਸਕਦਾ ਹੈ।

ਜਿਕਰਯੋਗ ਹੈ ਕਿ14 ਨਵੰਬਰ 1995 ਨੂੰ ਗਮਦੂਰ ਸਿੰਘ ਅਤੇ ਬਘੇਲ ਸਿੰਘ ਨੂੰ ਰੇਲਵੇ ਪੁਲਿਸ ਸੰਗਰੂਰ ਨੇ ਹਿਰਾਸਤ ‘ਚ ਲਿਆ ਸੀ। ਗਮਦੂਰ ਨੂੰ 9 ਦਿਨਾਂ ਦੀ ਹਿਰਾਸਤ ਤੋਂ ਬਾਅਦ ਰਿਹਾਅ ਕਰ ਦਿੱਤਾ, ਪਰ ਉਸਦੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੋਸ਼ ਹੈ ਕਿ ਗਮਦੂਰ ਸਿੰਘ ਨੂੰ ਹੌਲਦਾਰ ਕ੍ਰਿਪਾਲ ਸਿੰਘ ਨੇ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਸ ਦੀਆਂ ਪਸਲੀਆਂ ’ਤੇ ਗੰਭੀਰ ਸੱਟਾਂ ਲੱਗੀਆਂ।

 

Exit mobile version