20 ਜੂਨ 2025: ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕਪੂਰਥਲਾ ਵਿੱਚ ‘ਸਿਹਤ ਅਤੇ ਵਿਰਾਸਤ’ ਵਿਸ਼ੇ ‘ਤੇ ਸਾਈਕਲਥੌਨ ਯਾਤਰਾ (Cyclethon yatra) ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਰਾਜ ਸਭਾ ਮੈਂਬਰ ਬਾਬਾ ਬਲਵੀਰ ਸਿੰਘ ਸੀਚੇਵਾਲ, ਡੀਸੀ ਅਮਿਤ ਕੁਮਾਰ ਪੰਚਾਲ ਅਤੇ ਐਸਐਸਪੀ ਗੌਰਵ ਤੂਰਾ ਸਮੇਤ ਕਈ ਪਤਵੰਤਿਆਂ ਨੇ ਹਿੱਸਾ ਲਿਆ।
ਡੀਸੀ ਅਤੇ ਐਸਐਸਪੀ ਨੇ ਗੁਰੂ ਨਾਨਕ ਸਟੇਡੀਅਮ ਤੋਂ ਸਾਈਕਲਥੌਨ (Cyclethon) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਾਈਕਲ ਯਾਤਰਾ ਸੈਨਿਕ ਸਕੂਲ, ਜਗਤਜੀਤ ਕਲੱਬ, ਦਰਬਾਰ ਹਾਲ ਤੋਂ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਚੌਕ ਪਹੁੰਚੀ। ਫਿਰ ਇਹ ਮੌਰੀਸ਼ ਮਸਜਿਦ ਅਤੇ ਸਟੇਟ ਗੁਰਦੁਆਰੇ ਤੋਂ ਹੁੰਦੀ ਹੋਈ ਸਟੇਡੀਅਮ ਵਾਪਸ ਪਰਤੀ।
ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਸਾਈਕਲਿੰਗ ਕਲੱਬਾਂ (Cycling Clubs) ਦੇ ਮੈਂਬਰਾਂ ਨੇ ਇਸ ਸਮਾਗਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਡੀਸੀ ਪੰਚਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਵੀ ਪ੍ਰਦਾਨ ਕਰ ਰਿਹਾ ਹੈ। ਇਸ ਨਾਲ ਨਸ਼ਾ ਛੱਡਣ ਵਾਲੇ ਲੋਕ ਸਵੈ-ਨਿਰਭਰ ਬਣ ਸਕਣਗੇ ਅਤੇ ਇੱਕ ਸਨਮਾਨਜਨਕ ਜੀਵਨ ਜੀ ਸਕਣਗੇ।
ਐਸਐਸਪੀ ਗੌਰਵ ਤੂਰਾ ਨੇ ਸਟੇਡੀਅਮ ਵਿੱਚ ਮੌਜੂਦ ਲੋਕਾਂ ਨੂੰ ਨਸ਼ਾ ਵਿਰੋਧੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੱਕ ਸੀਮਤ ਨਹੀਂ ਹੈ। ਸਰਕਾਰ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਪੱਧਰਾਂ ‘ਤੇ ਯਤਨ ਕਰ ਰਹੀ ਹੈ।
Read More: War on drugs: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਨ ਦੀ ਕੀਤੀ ਅਪੀਲ