ਚੰਡੀਗੜ੍ਹ, 16 ਜੂਨ 2023: ਗੁਜਰਾਤ ‘ਚ ਤਬਾਹੀ ਮਚਾਉਣ ਤੋਂ ਬਾਅਦ ਪਾਕਿਸਤਾਨ (Pakistan) ਦੇ ਸਿੰਧ ਸੂਬੇ ‘ਚ ਪਹੁੰਚਿਆ ਚੱਕਰਵਾਤੀ ਤੂਫਾਨ ਉੱਥੋਂ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਕਮਜ਼ੋਰ ਪੈ ਗਿਆ ਹੈ। ਜਿਸ ਕਾਰਨ ਪਾਕਿਸਤਾਨ ਚੱਕਰਵਾਤੀ ਤੂਫਾਨ ਕਾਰਨ ਹੋਈ ਤਬਾਹੀ ਤੋਂ ਬਚ ਗਿਆ ਹੈ। ਚੱਕਰਵਾਤੀ ਤੂਫਾਨ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਾਕਿਸਤਾਨ ਸਰਕਾਰ ਨੇ ਵੀ ਤੱਟਵਰਤੀ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਸੀ ਅਤੇ ਆਪਣੇ ਪੱਧਰ ‘ਤੇ ਬਚਾਅ ਦੀਆਂ ਤਿਆਰੀਆਂ ਵੀ ਕਰ ਲਈਆਂ ਸਨ ਪਰ ਸਿੰਧ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਤੂਫਾਨ ਕਮਜ਼ੋਰ ਹੋ ਗਿਆ। ਜਿਸ ਕਾਰਨ ਪਾਕਿਸਤਾਨ ਸਰਕਾਰ ਅਤੇ ਉੱਥੋਂ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਚੱਕਰਵਾਤ ਬਿਪਰਜੋਏ ਪਾਕਿਸਤਾਨ ਦੇ ਸਿੰਧ ਸੂਬੇ ਦੇ ਤੱਟਵਰਤੀ ਸ਼ਹਿਰ ਕੇਟੀ ਨਾਲ ਟਕਰਾ ਗਿਆ। ਤੂਫਾਨ ਕਾਰਨ ਕੇਟੀ ‘ਚ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹੁਣ ਪਾਕਿਸਤਾਨ ਦੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਚੱਕਰਵਾਤੀ ਤੂਫਾਨ ਜ਼ਮੀਨ ਨਾਲ ਟਕਰਾਉਣ ਤੋਂ ਬਾਅਦ ਕਮਜ਼ੋਰ ਹੋ ਗਿਆ ਹੈ ਅਤੇ ‘ਬਹੁਤ ਗੰਭੀਰ’ ਤੋਂ ‘ਗੰਭੀਰ ਚੱਕਰਵਾਤੀ ਤੂਫਾਨ’ ‘ਚ ਬਦਲ ਗਿਆ ਹੈ। ਪਾਕਿਸਤਾਨ ਦੇ ਮੌਸਮ ਵਿਭਾਗ ਨੇ ਕਿਹਾ ਕਿ ਬਿਪਰਜੋਏ, ਜਿਸ ਨੂੰ ਅਰਬ ਸਾਗਰ ਵਿੱਚ ਇੱਕ ਬਹੁਤ ਹੀ ਗੰਭੀਰ ਚੱਕਰਵਾਤੀ ਤੂਫ਼ਾਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਸੀ |
ਪਾਕਿਸਤਾਨ ਦੀ ਵਾਤਾਵਰਣ ਮੰਤਰੀ ਸ਼ੈਰੀ ਰਹਿਮਾਨ ਨੇ ਟਵੀਟ ਕੀਤਾ ਕਿ ਪਾਕਿਸਤਾਨ (Pakistan) ਪੂਰੀ ਤਰ੍ਹਾਂ ਤਿਆਰ ਸੀ ਪਰ ਤੂਫਾਨ ਦੇ ਕਹਿਰ ਤੋਂ ਬਚ ਗਿਆ। ਤੱਟਵਰਤੀ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਹੁਣ ਪ੍ਰਭਾਵਿਤ ਲੋਕਾਂ ਨੂੰ ਪਾਕਿਸਤਾਨ ਵਿੱਚ ਉਨ੍ਹਾਂ ਦੇ ਘਰਾਂ ਨੂੰ ਵਾਪਸ ਭੇਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।