July 4, 2024 11:21 pm
Cyclone Mocha

Cyclone Mocha: ਤੇਜ਼ੀ ਨਾਲ ਅੱਗੇ ਵੱਧ ਰਿਹੈ ਚੱਕਰਵਾਤੀ ਤੂਫਾਨ, ਕੀ ਪੰਜਾਬ ‘ਤੇ ਪਵੇਗਾ ਅਸਰ ?

ਚੰਡੀਗੜ੍ਹ, 09 ਮਈ 2023: ਸਾਲ ਦਾ ਪਹਿਲਾ ਚੱਕਰਵਾਤੀ ਤੂਫਾਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਚੱਕਰਵਾਤੀ ਤੂਫਾਨ ‘ਮੋਕਾ’ (Cyclone Mocha) ਕਾਰਨ ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਇਹ ਘੱਟ ਦਬਾਅ ਇਨ੍ਹੀਂ ਦਿਨੀਂ ਮੌਸਮ ਦੇ ਪੈਟਰਨ ‘ਚ ਬਦਲਾਅ ਦਾ ਵੱਡਾ ਕਾਰਨ ਬਣ ਗਿਆ ਹੈ।

ਮਈ ਮਹੀਨੇ ਵਿੱਚ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਬਾਰਿਸ਼ ਦਾ ਦੌਰ ਜਾਰੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਦੇਸ਼ ਦੇ 50 ਤੋਂ ਵੱਧ ਸ਼ਹਿਰਾਂ ਵਿੱਚ ਭਾਰੀ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਯਾਨੀ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸਭ ਤੋਂ ਵੱਧ ਅਸਰ ਉੱਤਰੀ ਭਾਰਤ ਵਿੱਚ ਦੇਖਿਆ ਜਾ ਸਕਦਾ ਹੈ। ਚੱਕਰਵਾਤੀ ਤੂਫਾਨ ‘ਮੋਕਾ’ ਕਾਰਨ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ-ਐੱਨ.ਸੀ.ਆਰ. ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ।