ਚੰਡੀਗੜ੍ਹ, 16 ਅਪ੍ਰੈਲ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਸਾਈਕਲੋਥੌਨ-2.0, ਦੋ ਦਿਨਾਂ ਲਈ ਸੋਨੀਪਤ (Sonipat) ਤੋਂ ਸ਼ੁਰੂ ਹੋਇਆ ਅਤੇ ਅੱਜ ਪਾਣੀਪਤ (Panipat) ਲਈ ਰਵਾਨਾ ਹੋਇਆ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਨੀਪਤ ਜ਼ਿਲ੍ਹੇ ਦੇ ਗਨੌਰ ‘ਚ ਆਮ ਲੋਕਾਂ ਵੱਲੋਂ ਸਾਈਕਲੋਥੌਨ-2.0 ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਦੇ ਕੇ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਸਥਾਨਕ ਅਧਿਕਾਰੀਆਂ ਨੇ ਖੁਦ ਨਾਗਰਿਕਾਂ ਨੂੰ ਨਸ਼ਾ ਛੁਡਾਊ ਸੰਦੇਸ਼ ਦੇਣ ਲਈ ਸਾਈਕਲਾਂ ਦੀ ਸਵਾਰੀ ਕੀਤੀ ਅਤੇ ਸਮਾਜ ਨੂੰ ਸੰਗਠਿਤ ਹੋ ਕੇ ਇਸ ਦਿਸ਼ਾ ਵਿੱਚ ਅੱਗੇ ਵਧਣ ਦਾ ਸੱਦਾ ਦਿੱਤਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸ਼ੁਰੂ ਕੀਤਾ ਇਹ ਸਾਈਕਲੋਥੋਨ 27 ਅਪ੍ਰੈਲ ਨੂੰ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਵਿਖੇ ਸਮਾਪਤ ਹੋਵੇਗਾ ਅਤੇ ਪੂਰੇ ਸੂਬੇ ‘ਚ ਜਨ ਜਾਗਰੂਕਤਾ ਦਾ ਮਾਧਿਅਮ ਬਣੇਗਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਿਅਕਤੀ ਨੂੰ ਨਸ਼ੇ ਨੂੰ ਖਤਮ ਕਰਨ ਲਈ ਅੱਗੇ ਆਉਣਾ ਪਵੇਗਾ। ਸਾਨੂੰ ਆਪਣੇ ਘਰ ਅਤੇ ਪਰਿਵਾਰ ਤੋਂ ਨਸ਼ਾ ਛੁਡਾਉਣ ਦੀ ਸ਼ੁਰੂਆਤ ਕਰਨੀ ਪਵੇਗੀ, ਤਾਂ ਹੀ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।
Read More: CM ਨਾਇਬ ਸਿੰਘ ਸੈਣੀ ਨੇ ਨਸ਼ਾ ਮੁਕਤ ਹਰਿਆਣਾ ਦੇ ਸੰਕਲਪ ਤਹਿਤ ਸਾਈਕਲੋਥੌਨ 2.0 ਨੂੰ ਦਿਖਾਈ ਹਰੀ ਝੰਡੀ