Kultar Singh Sandhwan

Punjab: ਚੈੱਕ ਗਣਰਾਜ ਦੀ ਰਾਜਦੂਤ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 27 ਨਵੰਬਰ 2024: ਭਾਰਤ ‘ਚ ਚੈੱਕ ਗਣਰਾਜ ਦੀ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵੱਲੋਂ ਭਾਰਤ ਅਤੇ ਚੈੱਕ ਗਣਰਾਜ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ ।

ਦੋਵਾਂ ਆਗੂਆਂ ਦੀ ਇਹ ਮੁਲਾਕਾਤ ਪੰਜਾਬ ਅਸੈਂਬਲੀ ਸਕੱਤਰੇਤ ਵਿਖੇ ਹੈ | ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਅਤੇ ਚੈੱਕ ਗਣਰਾਜ ਦਰਮਿਆਨ ਖੇਤੀਬਾੜੀ, ਉਦਯੋਗ, ਤਕਨਾਲੋਜੀ, ਫੂਡ ਪ੍ਰੋਸੈਸਿੰਗ ਅਤੇ ਪੈਕੇਜਿੰਗ ਸਮੇਤ ਹੋਰ ਖੇਤਰਾਂ ‘ਚ ਠੋਸ ਸਹਿਯੋਗ ਵਧਾਉਣ ‘ਤੇ ਜ਼ੋਰ ਦਿੱਤਾ ਹੈ। ਜਿਸ ਨਾਲ ਦੋਵੇਂ ਦੇਸ਼ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਹਾ ਲੈ ਸਕਦੇ ਹਨ।

ਪੰਜਾਬ ਸਪੀਕਰ ਨੇ ਡਾਕਟਰ ਏਲੀਸਕਾ ਜ਼ਿਗੋਵਾ ਨੂੰ ਬੇਨਤੀ ਕੀਤੀ ਕਿ ਉਹ ਚੈੱਕ ਗਣਰਾਜ ਦੀਆਂ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ। ਏਲੀਸਕਾ ਜ਼ਿਗੋਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੂੰ ਚੈੱਕ ਗਣਰਾਜ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ |

ਇਸਦੇ ਨਾਲ ਹੀ ਡਾ. ਏਲੀਸਕਾ ਜ਼ਿਗੋਵਾ ਨੇ ਚੈੱਕ ਗਣਰਾਜ ਅਤੇ ਭਾਰਤ ਦੇ ਆਪਸੀ ਸਬੰਧਾਂ ਬਾਰੇ ਚਰਚਾ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਪੰਜਾਬੀ ਭਾਈਚਾਰੇ ਦੇ ਮਿਹਨਤੀ ਸੁਭਾਅ ਦੀ ਸ਼ਲਾਘਾ ਕੀਤੀ ਹੈ । ਡਾ: ਜ਼ਿਗੋਵਾ ਨੇ ਕਿਹਾ ਕਿ ਚੈੱਕ ਗਣਰਾਜ ਭਾਰਤ ਨਾਲ ਆਪਣੇ ਮਜ਼ਬੂਤ ​​ਦੁਵੱਲੇ ਸਹਿਯੋਗ ਦਾ ਲਗਾਤਾਰ ਵਿਸਤਾਰ ਕਰ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ।

 

Scroll to Top