Jal Diwali campaign

ਡੀ. ਬੀ. ਈ. ਈ. ਵੱਲੋਂ 03 ਨਵੰਬਰ, 2023 ਨੂੰ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਐਸ.ਏ.ਐਸ.ਨਗਰ, 2 ਨਵੰਬਰ 2023: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਪੀ.ਵੀ.ਆਰ, ਟੈਲੀਪਰਫ੍ਰਾਮੇਂਸ ਅਤੇ ਸੇਵਾ ਕੇਂਦਰ ਲਈ 03 ਨਵੰਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ 18 ਤੋਂ 35 ਸਾਲ ਦੀ ਉਮਰ ਦੇ 12ਵੀਂ, ਡਿਪਲੋਮਾ ਅਤੇ ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਰਗ ਦੇ ਉਮੀਦਵਾਰ ਸ਼ਾਮਿਲ ਹੋ ਸਕਦੇ ਹਨ। ਉਕਤ ਕੰਪਨੀਆਂ ਦੀ ਐੱਚ ਆਰ ਟੀਮ ਵਲੋਂ ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਉਮੀਦਵਾਰਾਂ ਦੀ ਵਾਕਇੰਨ ਇੰਟਰਵਿਊ ਕੀਤੀ ਜਾਵੇਗੀ।

ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ। ਉਹਨਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।

Scroll to Top