ਐਸ.ਏ.ਐਸ.ਨਗਰ, 16 ਅਕਤੂਬਰ2023: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ ਵੱਲੋਂ ਆਈ.ਸੀ.ਆਈ.ਸੀ.ਆਈ ਬੈਂਕ ਅਤੇ ਅਜਾਇਲ ਹਰਬਲ ਲਈ 17 ਅਕਤੂਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ।
ਇਸ ਕੈਂਪ ਵਿੱਚ 18 ਤੋਂ 30 ਸਾਲ ਦੀ ਉਮਰ, ਗ੍ਰੈਜੂਏਸ਼ਨ ਆਦਿ ਵਿੱਦਿਅਕ ਯੋਗਤਾ ਵਰਗ ਦੇ ਉਮੀਦਵਾਰ ਸ਼ਾਮਿਲ ਹੋ ਸਕਦੇ ਹਨ। ਉਕਤ ਕੰਪਨੀਆਂ ਦੀ ਐੱਚ ਆਰ ਟੀਮ ਵਲੋਂ ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਉਮੀਦਵਾਰਾਂ ਦੀ ਵਾਕਇੰਨ ਇੰਟਰਵਿਊ ਕੀਤੀ ਜਾਵੇਗੀ।
• 10+2, ਗ੍ਰੈਜੂਏਟ ( ਫਰੈਸ਼ਰ) ਅਤੇ ਚੰਗੇ ਸੰਚਾਰ (ਗੱਲਬਾਤ) ਹੁਨਰ ਵਾਲੇ ਉਮੀਦਵਾਰ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।
• ਉਮੀਦਵਾਰਾਂ ਲਈ ਤਨਖਾਹ ਦੀ ਦਰ 15000 ਰੁਪਏ ਪ੍ਰਤੀ ਮਹੀਨਾ ਹੋਵੇਗੀ।
• ਨੌਕਰੀ ਦਾ ਸਥਾਨ ਐੱਸ. ਏ. ਐੱਸ.ਨਗਰ (ਮੋਹਾਲੀ) ਹੋਵੇਗਾ।
ਡਿਪਟੀ ਡਾਇਰੈਕਟਰ , ਡੀ. ਬੀ. ਈ. ਈ. ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਡੀ. ਬੀ. ਈ. ਈ. ਵੱਲੋਂ ਮੰਗਲਵਾਰ ਤੋਂ ਸ਼ੁੱਕਰਵਾਰ ਤੱਕ ਹਰ ਰੋਜ਼ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿੱਚ ਇੱਕ ਜਾਂ ਇੱਕ ਤੋਂ ਵੱਧ ਕੰਪਨੀਆਂ ਹਿੱਸਾ ਲੈਂਦੀਆਂ ਹਨ। ਉਹਨਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਿਜ਼ਿਊਮ ਅਤੇ ਸਬੰਧਿਤ ਦਸਤਾਵੇਜ਼ਾਂ ਨਾਲ ਡੀ. ਬੀ. ਈ. ਈ. ਦਫ਼ਤਰ ਵਿੱਚ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚਾਹਵਾਨ ਉਮੀਦਵਾਰ ਸਵੇਰੇ 9.30 ਵਜੇ ਡੀ. ਬੀ. ਈ. ਈ. ਕਮਰਾ ਨੰਬਰ 461, ਡੀਸੀ ਕੰਪਲੈਕਸ, ਸੈਕਟਰ 76, ਐਸ. ਏ. ਐੱਸ ਨਗਰ ਵਿਖੇ ਪਹੁੰਚਣ। ਨੌਕਰੀ ਦੀ ਭਾਲ ਕਰਦੇ ਉਮੀਦਵਾਰ ਆਪਣਾ ਰਿਜ਼ਿਊਮ ਈ. ਮੇਲ- dbeeplacementssasnagar@gmail.com ਰਾਹੀਂ ਦਫ਼ਤਰ ਵਿਖੇ ਪਹੁੰਚਾ ਸਕਦੇ ਹਨ।