July 7, 2024 9:57 am
Daler Mehndi

ਪਟਿਆਲਾ ਜੇਲ੍ਹ ਦੀ ਇੱਕੋ ਬੈਰਕ ਬੰਦ ਰਹਿਣਗੇ ਦਲੇਰ ਮਹਿੰਦੀ ਤੇ ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ 16 ਜੁਲਾਈ 2022: ਗਾਇਕ ਦਲੇਰ ਮਹਿੰਦੀ (Daler Mehndi) ਨੂੰ ਕਬੂਤਰਬਾਜ਼ੀ ਦੇ ਕੇਸ ’ਚ ਹੋਈ ਦੋ ਸਾਲਾਂ ਦੀ ਕੈਦ ਤਹਿਤ ਪਟਿਆਲਾ ਜੇਲ੍ਹ ਲਿਜਾਇਆ ਗਿਆ | ਸੂਤਰਾਂ ਦੇ ਮੁਤਾਬਕ ਉਨ੍ਹਾਂ ਨੂੰ ਬੈਰਕ ਨੰਬਰ 10 ਵਿਚ ਨਵਜੋਤ ਸਿੰਘ ਸਿੱਧੂ ਨਾਲ ਰੱਖਿਆ ਜਾਵੇਗਾ । ਇਸਦੇ ਨਾਲ ਹੀ ਦਲੇਰ ਮਹਿੰਦੀ ਨੂੰ ਜੇਲ੍ਹ ਵਿੱਚ ਮੁਣਸ਼ੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦਲੇਰ ਮਹਿੰਦੀ ਤੋਂ ਕਲੈਰੀਕਲ ਕੰਮ ਲੈਣ ਦੇ ਆਦੇਸ਼ ਜਾਰੀ ਕੀਤੇ ਹਨ ਅਤੇ ਉਹ ਬੈਰਕ ਵਿੱਚ ਰਹਿ ਕੇ ਹੀ ਆਪਣਾ ਕੰਮ ਕਰਨਗੇ।