July 8, 2024 3:33 am
ਮਹਿਲਾ ਡਾਕਟਰ ਖ਼ੁਦਕੁਸ਼ੀ

ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ ‘ਚ ਇਨਸਾਫ਼ ਦੀ ਮੰਗ ਲਈ ਸੜਕਾਂ ‘ਤੇ ਉਤਰਿਆ ਦਲਿਤ ਤੇ ਕਾਮਰੇਡ ਸਮਾਜ

ਅੰਮ੍ਰਿਤਸਰ, 03 ਅਪ੍ਰੈਲ 2023: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਜਿੱਥੇ ਕਿ ਐਮਬੀਬੀਐਸ ਇੰਟਰਸਿਪ ਕਰ ਰਹੇ ਡਾਕਟਰ ਪੰਪੋਸ਼ ਨੂੰ ਕਥਿਤ ਜਾਤੀ ਸੂਚਕ ਸ਼ਬਦਾਂ ਨਾਲ ਅਪਮਾਨਤ ਕੀਤੇ ਜਾਣ ਤੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ , ਹਾਲਾਂਕਿ ਇਸ ਮਾਮਲੇ ਵਿਚ ਪੁਲਿਸ ਵੱਲੋਂ ਧਾਰਾ 306 IPC ਅਤੇ SC/ST ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ |

ਇਸ ਮਾਮਲੇ ਵਿੱਚ ਅਜੇ ਤੱਕ ਕੋਈ ਵੀ ਗ੍ਰਿਫ਼ਤਾਰੀ ਨਹੀਂ ਹੋਈ, ਜਿਸ ਦੇ ਚੱਲਦੇ ਅੰਮ੍ਰਿਤਸਰ ਭੰਡਾਰੀ ਪੁਲ ‘ਤੇ ਵੱਖ-ਵੱਖ ਦਲਿਤ ਸਮਾਜ ਦੀਆਂ ਜਥੇਬੰਦੀਆਂ ਅਤੇ ਕਾਮਰੇਡ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਮਹਿਲਾ ਡਾਕਟਰ ਦੇ ਕਥਿਤ ਕਤਲ ਦੇ ਦੋਸ਼ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਅਤੇ ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਬੰਦ ਕਰ ਦਿੱਤਾ ਗਿਆ | ਜਿਸਦੇ ਚੱਲਦੇ ਅੰਮ੍ਰਿਤਸਰ ਸ਼ਹਿਰ ਵਿਚ ਟਰੈਫਿਕ ਵਿਵਸਥਾ ਪ੍ਰਭਾਵਿਤ ਹੋਈ |

ਜ਼ਿਕਰਯੋਗ ਹੈ ਕਿ ਜਦੋਂ ਅੰਮ੍ਰਿਤਸਰ ਵਿੱਚ G-20 ਸੰਮਲੇਨ ਸਮੇਂ ਵੀ ਦਲਿਤ ਸਮਾਜ ਦੇ ਆਗੂਆਂ ਵੱਲੋਂ ਭੰਡਾਰੀ ਪੁਲ ‘ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਲੇਕਿਨ ਉਸ ਸਮੇਂ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਸੀ ਅਤੇ G-20 ਹੋਣ ਕਰਕੇ ਪੁਲਿਸ ਵੱਲੋਂ ਵੀ ਪ੍ਰਦਰਸ਼ਨ ਜ਼ਿਆਦਾ ਨਹੀਂ ਕਰਨ ਦਿੱਤਾ ਗਿਆ | ਲੇਕਿਨ ਇਕ ਵਾਰ ਫਿਰ ਦਲਿਤ ਸਮਾਜ ਦੇ ਆਗੂਆਂ ਅਤੇ ਕਾਮਰੇਡ ਜਥੇਬੰਦੀਆਂ ਵੱਲੋਂ ਭੰਡਾਰੀ ਪੁਲ ਜਾਮ ਕਰ ਕੇ ਮਹਿਲਾ ਡਾਕਟਰ ਦੇ ਕਥਿਤ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ |