July 5, 2024 6:27 am
jugad rehris

ਜੁਗਾੜੂ-ਰਹਿੜੀਆਂ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮਾਂ ‘ਤੇ ਦਲਜੀਤ ਚੀਮਾ ਨੇ CM ਮਾਨ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ । ਇਸ ਸੰਬੰਧੀ ਵਧੀਕ ਡੀਜੀਪੀ (ਟਰੈਫਿਕ) ਨੇ ਇਹ ਰੇਹੜੀਆਂ ਬੰਦ ਕਰਾਉਣ ਲਈ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ।

ਇਸ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸੂਬੇ ‘ਚ ਜੁਗਾੜੂ-ਰਹਿੜੀਆਂ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ ਜੋ ਇਨ੍ਹਾਂ ਰੇਹੜੀਆਂ ਨਾਲ ਆਪਣੀ ਰੋਜ਼ੀ-ਰੋਟੀ ਕਮਾ ਰਹੇ ਸਨ। ਅਜਿਹੇ ਸਖ਼ਤ ਫ਼ੈਸਲੇ ਲੈਣ ਤੋਂ ਪਹਿਲਾਂ ਸਰਕਾਰ ਨੂੰ ਕੁਝ ਪੁਨਰਵਾਸ ਯੋਜਨਾ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।

 

daljit cheema

 

ਇਨ੍ਹਾਂ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਰਾਹੀਂ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਸ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਕੌਮੀ ਮਾਰਗਾਂ ’ਤੇ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ ਕਿਉਂਕਿ 10-10 ਬੰਦੇ ਲੱਦ ਕੇ ਉਨ੍ਹਾਂ ਨੂੰ ਸੜਕਾਂ ’ਤੇ ਦੌੜਾਇਆ ਜਾਂਦਾ ਹੈ।

ਇਸਦੇ ਨਾਲ ਹੀ ਹੁਕਮਾਂ ‘ਚ ਕਿਹਾ ਗਿਆ ਮੁਤਾਬਕ ਜੁਗਾੜੂ ਰੇਹੜੀਆਂ ਦੀ ਵਰਤੋਂ ਸੀਮਿੰਟ, ਬੱਜਰੀ, ਇੱਟਾਂ, ਰੇਤ, ਸਰੀਆ ਅਤੇ ਇਲੈਕਟ੍ਰਾਨਿਕ ਦਾ ਸਾਮਾਨ ਢੋਣ ਲਈ ਵੀ ਕੀਤੀ ਜਾਂਦੀ ਹੈ। ਭਾਰੀ ਸਾਮਾਨ ਲੱਦੀਆਂ ਇਹ ਰੇਹੜੀਆਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ। ਵਧੀਕ ਡੀਜੀਪੀਨੇ ਇਨ੍ਹਾਂ ਰੇਹੜੀਆਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।