Dalvir Goldi

Dalvir Goldi: ਸਾਬਕਾ ਵਿਧਾਇਕ ਦਲਵੀਰ ਗੋਲਡੀ ਨੇ ਛੱਡੀ ਆਮ ਆਦਮੀ ਪਾਰਟੀ

ਚੰਡੀਗੜ੍ਹ, 22 ਅਕਤੂਬਰ 2024: ਸਾਬਕਾ ਵਿਧਾਇਕ ਦਲਵੀਰ ਗੋਲਡੀ ਕੰਬੋਜ (Dalvir Goldi) ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ | ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਦਲਵੀਰ ਗੋਲਡੀ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ | ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ ਸੀ |

ਦਲਵੀਰ ਗੋਲਡੀ (Dalvir Goldi) ਦਾ ਕਹਿਣਾ ਹੈ ਕਿ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਉਨ੍ਹਾਂ ਨੇ ‘ਆਪ’ ਤੋਂ ਟਿਕਟ ਨਹੀਂ ਮੰਗੀ ਸੀ ਅਤੇ ਨਾ ਹੀ ਆਮ ਆਦਮੀ ਪਾਰਟੀ ਜੁਆਇਨ ਕਰਨ ਵੇਲੇ ਕੋਈ ਅਜਿਹਾ ਵਾਅਦਾ ਹੋਇਆ। ਉਨ੍ਹਾਂ ਕਿਹਾ ਕਿ ਉਹ 6 ਮਹੀਨਿਆਂ ਤੋਂ ਆਪਣੇ ਘਰ ਬੈਠੇ ਹਨ ਅਤੇ ਹੁਣ ਉਹ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ |

Read more: Punjab: ਪੰਜਾਬ ਜ਼ਿਮਨੀ ਚੋਣਾਂ ਲਈ BJP ਵੱਲੋਂ 3 ਉਮੀਦਵਾਰਾਂ ਦਾ ਐਲਾਨ

ਦਲਵੀਰ ਗੋਲਡੀ ਨੇ ਕਿਹਾ ਕਿ ਉਹ 2027 ‘ਚ ਉਹ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਛੱਡਣ ‘ਤੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਨੁਕਸਾਨ ਹੋਇਆ ਹੈ। ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ 2027 ‘ਚ ਉਹ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।

Scroll to Top