June 30, 2024 8:54 pm
Daler Mehndi

ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਸੁਣਵਾਈ 15 ਸਤੰਬਰ ਤੱਕ ਮੁਲਤਵੀ

ਚੰਡੀਗੜ੍ਹ 20 ਜੁਲਾਈ 2022: ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ । ਇਸਦੇ ਨਾਲ ਹੀ ਹੁਣ ਦਲੇਰ ਮਹਿੰਦੀ ਨੂੰ ਕੁਝ ਸਮਾਂ ਜੇਲ੍ਹ ‘ਚ ਹੀ ਰਹਿਣਾ ਪਵੇਗਾ | ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਕੱਟ ਰਹੇ ਦਲੇਰ ਮਹਿੰਦੀ ਨੇ ਆਪਣੀ ਸਜ਼ਾ ਖ਼ਿਲਾਫ ਬੀਤੇ ਦਿਨ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ | ਹਾਈਕੋਰਟ ਨੇ ਦਲੇਰ ਮਹਿੰਦੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ ਅਤੇ ਮਾਮਲੇ ਦੀ ਸੁਣਵਾਈ 15 ਸਤੰਬਰ ਤੱਕ ਟਾਲ ਦਿੱਤੀ ਹੈ।