District Collectors and Patwaris,

Date sheet 2025: ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟ ਸ਼ੀਟ ਜਾਰੀ

PSEB  Date sheet 2025, 6 ਫਰਵਰੀ 2025: ਪੰਜਾਬ ਸਟੇਟ ਕੌਂਸਲ ਫਾਰ ਐਜੂਕੇਸ਼ਨ (Punjab State Council for Education Research and Training) ਰਿਸਰਚ ਐਂਡ ਟਰੇਨਿੰਗ (ਐਸਸੀਈਆਰਟੀ) ਵੱਲੋਂ ਅੱਜ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰੀਖਿਆ 7 ਮਾਰਚ ਨੂੰ ਸਵੇਰ ਦੀ ਸਭਾ ਵਿੱਚ ਸ਼ੁਰੂ ਹੋਵੇਗੀ ਅਤੇ ਇਸ ਪ੍ਰੀਖਿਆ ਦਾ ਅੰਤਿਮ ਪੇਪਰ 13 ਮਾਰਚ ਨੂੰ ਹੋਵੇਗਾ।

ਐਸਸੀਈਆਰਟੀ ਵੱਲੋਂ ਜਾਰੀ ਡੇਟ ਸ਼ੀਟ ਅਨੁਸਾਰ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ 7 ਮਾਰਚ ਨੂੰ, 10 ਮਾਰਚ ਨੂੰ ਗਣਿਤ, 11 ਮਾਰਚ ਨੂੰ ਪੰਜਾਬੀ, 12 ਮਾਰਚ ਨੂੰ ਹਿੰਦੀ ਅਤੇ 13 ਮਾਰਚ ਨੂੰ ਵਾਤਾਵਰਨ ਵਿਗਿਆਨ (Environmental Science) ਵਿਸ਼ੇ ਦੀ ਪ੍ਰੀਖਿਆ ਲਈ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ PSEB ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਗਈ ਸੀ। ਪੰਜਾਬ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਜਾਰੀ ਸਮਾਂ ਸਾਰਣੀ ਅਨੁਸਾਰ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ 2025 ਤੋਂ ਸ਼ੁਰੂ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ 2025 ਤੋਂ ਸ਼ੁਰੂ ਹੋਣਗੀਆਂ। ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਸਮਾਂ-ਸਾਰਣੀ ਦੀ ਜਾਂਚ ਕਰ ਸਕਦੇ ਹਨ।

Read More:  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

 

Scroll to Top