13 ਅਗਸਤ 2025: ਰਾਜਸਥਾਨ (Rajasthan) ਦੇ ਦੌਸਾ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਦੱਸ ਦੇਈਏ ਕਿ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ 7 ਬੱਚੇ ਵੀ ਸ਼ਾਮਲ ਹਨ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਇਹ ਹਾਦਸਾ ਦੁਪਹਿਰ 3:30 ਵਜੇ ਦੇ ਕਰੀਬ ਖਾਟੂ ਸ਼ਿਆਮ ਮੰਦਰ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ।
ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ
ਪਿਕਅੱਪ ਵਾਹਨ ਅਤੇ ਟ੍ਰੇਲਰ ਦੀ ਟੱਕਰ ਕਾਰਨ ਹੋਏ ਇਸ ਹਾਦਸੇ ਵਿੱਚ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਸਥਾਨਕ ਪੁਲਿਸ ਅਤੇ ਦੌਸਾ ਪ੍ਰਸ਼ਾਸਨ ਨੇ ਜ਼ਖਮੀਆਂ ਨੂੰ ਨੇੜਲੇ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਹੈ।
ਹਾਦਸੇ ਵਿੱਚ 11 ਲੋਕਾਂ ਦੀ ਮੌਤ
ਮ੍ਰਿਤਕਾਂ ਵਿੱਚ 4 ਔਰਤਾਂ ਅਤੇ 7 ਬੱਚੇ ਸ਼ਾਮਲ ਹਨ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਲਗਭਗ 20 ਲੋਕਾਂ ਵਿੱਚੋਂ 8 ਲੋਕਾਂ ਨੂੰ ਜੈਪੁਰ ਦੇ ਐਸਐਮਐਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ 4 ਤੋਂ 5 ਲੋਕਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਦੌਸਾ ਦੇ ਕੁਲੈਕਟਰ ਦੇਵੇਂਦਰ ਕੁਮਾਰ ਅਤੇ ਪੁਲਿਸ ਸੁਪਰਡੈਂਟ ਸਾਗਰ ਰਾਣਾ ਵੀ ਤੁਰੰਤ ਮੌਕੇ ‘ਤੇ ਪਹੁੰਚ ਗਏ।
Read More: ਸਿੱਖ ਲੜਕੀ ਨੂੰ ‘ਕਕਾਰ’ ਪਹਿਨਣ ਕਾਰਨ ਪ੍ਰੀਖਿਆ ‘ਚ ਬੈਠਣ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਮਾਮਲੇ ਨਵਾਂ ਮੋੜ