ਚੰਡੀਗੜ੍ਹ, 6 ਮਾਰਚ 2024: ਜਲੰਧਰ ਦੇ ਭੀੜ ਭੜੱਕੇ ਵਾਲੇ ਭਗਵਾਨ ਵਾਲਮੀਕੀ ਚੌਕ (ਜਯੋਤੀ ਚੌਕ) ‘ਚ ਬੰਦੂਕ ਦਿਖਾ ਕੇ ਲੁੱਟ (Robbers) ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 4 ਤੋਂ ਥੋੜ੍ਹੀ ਦੂਰੀ ‘ਤੇ ਪਾਰਕਿੰਗ ‘ਚ ਖੜ੍ਹੇ ਇੱਕ ਨੌਜਵਾਨ ਤੋਂ ਬੰਦੂਕ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਮੁਲਜ਼ਮਾਂ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ |
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੀਪੂ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ) ਆਇਆ ਹੋਇਆ ਸੀ। ਇਸ ਦੌਰਾਨ ਉਸ ਨੇ ਆਪਣੀ ਐਕਟਿਵਾ ਰੈੱਡ ਕਰਾਸ ਬਾਜ਼ਾਰ ਵਿੱਚ ਪਾਰਕ ਕੀਤੀ ਹੋਈ ਸੀ। ਜਦੋਂ ਉਹ ਆਪਣੇ ਘਰ ਵਾਪਸ ਜਾਣ ਲੱਗਾ ਤਾਂ ਦੋ ਲੁਟੇਰੇ (Robbers) ਆਏ ਅਤੇ ਉਸ ਦਾ ਬੈਗ ਖੋਹਣ ਲੱਗੇ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਪਿਸਤੌਲ ਕੱਢ ਲਿਆ ਅਤੇ ਪੈਸੇ ਵਾਲਾ ਬੈਗ ਲੈ ਕੇ ਭੱਜ ਗਏ। ਉਸਨੇ ਦੱਸਿਆ ਕਿ ਉਸਦੇ ਬੈਗ ਵਿੱਚ 15 ਹਜ਼ਾਰ ਰੁਪਏ ਅਤੇ ਚਾਬੀਆਂ ਸਨ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।