Patiala news

DC ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

ਪਟਿਆਲਾ, 16 ਅਕਤੂਬਰ 2025: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਨਿਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ |

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਗਰੀਨ ਦੀਵਾਲੀ ਤੇ ਕਮਿਉਨਿਟੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਸਮੂਹ ਨਿਵਾਸੀ ਚੜ੍ਹਦੀਕਲਾ ‘ਚ ਰਹਿਣ। ਉਨ੍ਹਾਂ ਇਹ ਵੀ ਸੱਦਾ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆਲੀ ਭਰਿਆ ਵਾਤਾਵਰਨ ਸਿਰਜਣ ਲਈ ਵੀ ਉਪਰਾਲੇ ਕਰੀਏ।

ਡਾ. ਪ੍ਰੀਤੀ ਯਾਦਵ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ‘ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਪਹਿਲਕਦਮੀਆਂ ‘ਚ ਪਟਿਆਲਾ ਨਿਵਾਸੀ ਜਰੂਰ ਸਾਥ ਦੇਣਗੇ ਤੇ ਪਟਿਆਲਾ ਨੂੰ ਅਸਲ ਮਾਇਨਿਆਂ ‘ਚ ਵਿਰਾਸਤੀ ਤੇ ਸਾਫ਼ ਸੁਥਰਾ ਸ਼ਹਿਰ ਬਣਾਇਆ ਜਾ ਸਕੇ।

Read More: ਅੱਸੂ ਦੇ ਚੌਥੇ ਨਰਾਤੇ ਮੌਕੇ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਰ ‘ਚ ਕਰੀਬ 35 ਹਜ਼ਾਰ ਸ਼ਰਧਾਲੂਆਂ ਨੇ ਕੀਤੇ ਦਰਸ਼ਨ

Scroll to Top