DC ਡਾ. ਪ੍ਰੀਤੀ ਯਾਦਵ ਨੇ ਮੰਡੀ ‘ਚ ਕਿਸਾਨਾਂ ਤੋਂ ਫਸਲ ਦੀ ਖਰੀਦ ਸਬੰਧੀ ਲਿਆ ਜਾਇਜ਼ਾ

Grain market

ਸ੍ਰੀ ਚਮਕੌਰ ਸਾਹਿਬ/ਬੇਲਾ, 22 ਅਪ੍ਰੈਲ 2024: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਅਨਾਜ ਮੰਡੀ (Grain market) ਸ੍ਰੀ ਚਮਕੌਰ ਸਾਹਿਬ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਏ.ਡੀ.ਸੀ ਪੂਜਾ ਸਿਆਲ ਗਰੇਵਾਲ ਤੇ ਐਸ.ਡੀ.ਐਮ ਅਮਰੀਕ ਸਿੰਘ ਹਾਜ਼ਰ ਸਨ।

ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੰਡੀ ਦੇ ਲੋੜੀਦੇਂ ਪ੍ਰਬੰਧਾ ਦੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਉਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੰਬੰਧਿਤ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਕਿਸਾਨ ਸ਼ਮਸ਼ੇਰ ਸਿੰਘ ਸਲਾਹਪੁਰ ਵੱਲੋਂ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੂੰ ਦੱਸਿਆ ਕਿ ਉਨਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਕਣਕ ਦੀ ਢੇਰੀ ਦੀ ਸਾਫ-ਸਫਾਈ ਅਤੇ ਤੁਲਾਈ ਦੀ ਜਾਂਚ ਕੀਤੀ। ਉਨ੍ਹਾਂ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਲਿਫਟਿੰਗ ਵੱਧ ਤੋਂ ਵੱਧ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ (Grain market) ਵਿੱਚ ਕਿਸਾਨਾਂ ਵੱਲੋਂ ਲਿਆਂਦੀ ਫਸਲ ਨੂੰ ਸਮੇਂ ਸਿਰ ਖਰੀਦਣਾ ਅਤੇ ਖਰੀਦੀ ਫਸਲ ਦੀ ਕਿਸਾਨ ਦੇ ਖਾਤੇ ਵਿੱਚ ਤੁਰੰਤ ਅਦਾਇਗੀ ਕਰਨਾ ਯਕੀਨੀ ਕੀਤਾ ਜਾਵੇ। ਅਤੇ ਪਹੁੰਚੀ ਹੋਈ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੇ ਕਦਮ ਉਠਾਉਣ ਲਈ ਕਿਹਾ।

ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਕਣਕ ਦੀ ਖਰੀਦ ਸਬੰਧੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਰੂਪਨਗਰ ਜ਼ਿਲ੍ਹਾ 55 ਫੀਸਦ ਲਿਫਟਿੰਗ ਕਰਕੇ ਪੂਰੇ ਸੂਬੇ ਵਿਚ ਮੌਹਰੀ ਬਣ ਗਿਆ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਪ੍ਰਬੰਧ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਜਾਰੀ ਰਹਿਣਗੇ।

ਇਸ ਮੌਕੇ ਉਤੇ ਡੀ.ਐਫ.ਐਸ.ਸੀ ਸਤਬੀਰ ਸਿੰਘ ਮਾਵੀ, ਮਾਰਕਫੈਡ ਦੇ ਜ਼ਿਲਾ ਮੈਨੇਜਰ ਰੂਪਨਗਰ ਬਲਜਿੰਦਰ ਸਿੰਘ, ਤਰਨਜੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਸ਼੍ਰੀ ਚਮਕੌਰ ਸਾਹਿਬ, ਬਲਜੀਤ ਸਿੰਘ ਕਲਰਕ, ਗਗਨਦੀਪ ਸ਼ਰਮਾ ਮੰਡੀ ਸੁਪਰਵਾਈਜ਼ਰ, ਹਰਪ੍ਰੀਤ ਸਿੰਘ ਕਲਰਕ, ਗੁਰਵਿੰਦਰ ਸਿੰਘ ਆਪਸ਼ਨ ਰਿਕਾਰਡ, ਵਿਨੋਦ ਕੁਮਾਰ ਬੇਲਾ, ਖੁਸ਼ੀ ਰਾਮ ਬਰਾਂਚ ਮੈਨੇਜਰ ਸ਼੍ਰੀ ਚਮਕੌਰ ਸਾਹਿਬ, ਸਰਬਜੀਤ ਸਿੰਘ ਬਿੱਟੂ, ਰਜਿੰਦਰ ਕੁਮਾਰ ਇੰਸਪੈਕਟਰ ਪਨਗਰੇਨ, ਸਾਹਿਬ ਸਿੰਘ ਇੰਸਪੈਕਟਰ ਪਨਗਰੇਨ, ਰਾਮਪਾਲ ਇੰਸਪੈਕਟਰ ਵੇਅਰ ਹਾਊਸ, ਵਿਕਰਮ ਸਿੰਘ ਇੰਸਪੈਕਟਰ ਪਨਸਪ ਅਤੇ ਰਾਜਕੁਮਾਰ ਪਨਸਪ ਆਦਿ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।