New Patwar Station

DC ਡਾ. ਪ੍ਰੀਤੀ ਯਾਦਵ ਨੇ 7.65 ਕਰੋੜ ਰੁਪਏ ਲਾਗਤ ਨਾਲ ਉਸਾਰੇ ਜਾ ਰਹੇ ਨਵੇਂ ਪਟਵਾਰ ਸਟੇਸ਼ਨ ਦਾ ਲਿਆ ਜਾਇਜ਼ਾ

ਪਟਿਆਲਾ, 04 ਫਰਵਰੀ 2025: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਰਜਿਸਟਰਾਰ ਦਫ਼ਤਰ ਦੇ ਨਾਲ 7.65 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਨਵੇਂ ਦੋ-ਮੰਜ਼ਿਲਾ ਪਟਵਾਰ ਸਟੇਸ਼ਨ (New Patwar Station) ਦੇ ਚੱਲ ਰਹੇ ਕਾਰਜ ਦਾ ਜਾਇਜ਼ਾ ਲਿਆ |

ਜਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਸ ਕੰਪਲੈਕਸ ਦੀ ਉਸਾਰੀ ਕੀਤੀ ਜਾ ਰਹੀ ਹੈ | ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ ਤੇ ਹੋਰ ਅਧਿਕਾਰੀਆਂ ਕੋਲੋਂ ਪੂਰੇ ਕੰਪਲੈਕਸ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਹਦਾਇਤ ਕੀਤੀ ਕਿ ਉਕਤ ਇਮਾਰਤ ਨੂੰ 15 ਮਾਰਚ 2025 ਤੱਕ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਡੀਸੀ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉੱਸਰ ਲੋਕਾਂ ਨੂੰ ਜਮੀਨ-ਜਾਇਦਾਦਾਂ ਨਾਲ ਸੰਬੰਧੀ ਮਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਇੱਕ ਹੀ ਛੱਤ ਹੇਠ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਇਸ ਇਮਾਰਤ ਦੀ ਉਸਾਰੀ ਪੰਜਾਬ ਮੰਡੀ ਬੋਰਡ ਦੁਆਰਾ ਕੀਤੀ ਜਾ ਰਹੀ ਹੈ।

ਡੀਸੀ ਡਾ. ਪ੍ਰੀਤੀ ਯਾਦਵ ਨੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਮੌਕੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਤੇ ਹਰੇਕ ਕੰਮ ਨਿਰਧਾਰਤ ਮਾਪਦੰਡਾਂ ‘ਤੇ ਪੂਰਾ ਕੀਤਾ ਜਾਵੇ |

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਵੇਂ ਉਸਾਰੇ ਜਾ ਰਹੇ ਪਟਵਾਰ ਸਟੇਸ਼ਨ (New Patwar Station) ਵਿਖੇ ਪਟਵਾਰੀਆਂ ਲਈ 69 ਅਤੇ ਕਾਨੂੰਗੋਆਂ ਲਈ 7 ਕੈਬਿਨ ਬਣਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀ ਇਮਾਰਤ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ ਤੇ ਲੋਕਾਂ ਨੂੰ ਵੱਖ-ਵੱਖ ਪਟਵਾਰੀਆਂ ਦੇ ਦਫ਼ਤਰਾਂ ‘ਚ ਚੱਕਰ ਨਾ ਲਾਉਣੇ ਪੈਣ। ਇੱਥੇ ਪਖਾਨਿਆਂ ਤੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਸਮੇਤ ਦੂਜੀ ਮੰਜਿਲ ‘ਤੇ ਜਾਣ ਲਈ ਲਿਫ਼ਟ ਦੀ ਸਹੂਲਤ ਵੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਪਟਵਾਰ ਸਟੇਸ਼ਨ ਦੇ ਪਿਛਲੇ ਪਾਸੇ ਖਾਲੀ ਪਈ ਥਾਂ ‘ਤੇ ਫੁੱਲ ਬੂਟੇ ਲਗਾਉਣ ਅਤੇ ਆਮ ਲੋਕਾਂ ਦੇ ਬੈਠਣ ਲਈ ਬੈਂਚ ਲਗਾਉਣ ਦੇ ਵੀ ਹੁਕਮ ਦਿੱਤੇ।

Read More: ਤਹਿਸੀਲਾਂ ‘ਚ ਤਾਇਨਾਤ ਪਟਵਾਰੀ ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਗੇ: DC ਡਾ. ਪ੍ਰੀਤੀ ਯਾਦਵ

Scroll to Top