DC ਡਾ. ਸੇਨੂੰ ਦੁੱਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਦੇ ਨਿਰਦੇਸ਼

vegetable market

ਫਾਜ਼ਿਲਕਾ, 8 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ (Dr. Senu Duggal) ਨੇ ਅੱਜ ਸਥਾਨਕ ਸਬਜ਼ੀ ਮੰਡੀ (vegetable market) ਦਾ ਦੌਰਾ ਕਰਕੇ ਉਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੰਡੀ ਵਿਭਾਗ ਦੇ ਅਧਿਕਾਰੀਆਂ ਨੂੰ ਤਾੜਦਿਆਂ ਹਦਾਇਤ ਕੀਤੀ ਕਿ ਸਬਜ਼ੀ ਮੰਡੀ ਵਿੱਚ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਸਫਾਈ ਵਿਵਸਥਾ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਉਹਨਾਂ ਨੇ ਕਿਹਾ ਕਿ ਇੱਥੇ ਪੀਣ ਦੇ ਪਾਣੀ ਦੀ ਵੀ ਨਿਯਮਿਤ ਤੌਰ ਤੇ ਵਿਵਸਥਾ ਹੋਵੇ ਅਤੇ ਸਫਾਈ ਹਰ ਰੋਜ਼ ਨਿਯਮਿਤ ਤੌਰ ‘ਤੇ ਹੋਵੇ। ਉਹਨਾਂ ਨੇ ਇੱਥੇ ਨਜਾਇਜ਼ ਕਬਜ਼ੇ ਹਟਾਉਣ ਦੀ ਹਦਾਇਤ ਵੀ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜਿਥੇ ਸ਼ਹਿਰ ਦੇ ਹੋਰ ਬਜਾਰਾਂ ਦਾ ਵੀ ਦੌਰਾ ਕੀਤਾ ਉਥੇ (vegetable market) ਵੀ ਸਫਾਈ ਵਿਵਸਥਾ ਨੂੰ ਲੈ ਕੇ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ।  ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਕੇਸ਼ ਕੁਮਾਰ ਪੋਪਲੀ ਅਤੇ ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ ਵੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।