ਜਲੰਧਰ : ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ (Deputy Commissioner Ghanshyam Thori ) ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਜਿੱਤ ਦੇ ਜਲੂਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਸਰਟੀਫਿਕੇਟ (election certificates) ਲੈਣ ਸਮੇਂ ਜੇਤੂ ਉਮੀਦਵਾਰਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। ਚੋਣ ਸਰਟੀਫਿਕੇਟ (election certificates) ਜਾਰੀ ਕਰਨ ਸਮੇਂ ਉਮੀਦਵਾਰ ਜਾਂ ਉਸਦੇ ਅਧਿਕਾਰਤ ਨੁਮਾਇੰਦੇ ਦੇ ਨਾਲ ਸਿਰਫ 2 ਵਿਅਕਤੀ ਹੀ ਜਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 9 ਰਿਟਰਨਿੰਗ ਅਫ਼ਸਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਉਲੰਘਣਾ ਦੀ ਨਿਗਰਾਨੀ ਕਰਨ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।