Site icon TheUnmute.com

ਡੀ.ਸੀ ਦਫ਼ਤਰ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਵਾਪਸ ਲਈ, MLA ਦਿਨੇਸ਼ ਚੱਢਾ ਨੇ ਮੁਲਾਜ਼ਮਾਂ ਨੂੰ ਦਿੱਤਾ ਭਰੋਸਾ

Rupnagar

ਚੰਡੀਗੜ੍ਹ, 27 ਜੁਲਾਈ 2023: ਜ਼ਿਲ੍ਹਾ ਰੂਪਨਗਰ (Rupnagar) ਵਿੱਚ ਹੜ੍ਹਾਂ ਦੀ ਸਥਿਤੀ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਰੂਪਨਗਰ ਵੱਲੋਂ ਕਲਮ ਛੋੜ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਵੀਰਵਾਰ ਤੋਂ ਸਾਰੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਕੰਮ ‘ਤੇ ਪਰਤਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਤਹਿਸੀਲਦਾਰ ਰੂਪਨਗਰ ਦੇ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਸੀ, ਜਿਸ ਕਾਰਨ ਉਨ੍ਹਾਂ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ |

ਉਨ੍ਹਾਂ ਕਿਹਾ ਕਿ ਹੁਣ ਵਿਧਾਇਕ ਦਿਨੇਸ਼ ਚੱਢਾ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਹੈ ਕਿ ਮੁਲਾਜ਼ਮਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ, ਇਸਦੇ ਨਾਲ ਹੀ ਉਨ੍ਹਾਂ ਇਸ ਮੁੱਦੇ ਸਬੰਧੀ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਅਪਲੋਡ ਕੀਤੀ ਹੈ। ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵਿੱਚ ਹੜ੍ਹਾਂ ਦੀ ਸਥਿਤੀ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਕਲਮ ਛੋੜ ਹੜਤਾਲ ਨੂੰ ਵਾਪਸ ਲੈਣ ਲਈ ਸਹਿਮਤ ਹੋ ਗਈ ਹੈ।

Exit mobile version