ਚੰਡੀਗੜ੍ਹ, 04 ਅਪ੍ਰੈਲ 2023: (DC vs GT) ਆਈਪੀਐਲ ਦੇ 16ਵੇਂ ਸੀਜ਼ਨ ਦੇ ਸੱਤਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੂੰ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨੇ ਛੇ ਵਿਕਟਾਂ ਨਾਲ ਹਰਾਇਆ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਕੈਪੀਟਲਸ ਨੇ 20 ਓਵਰਾਂ ‘ਚ ਅੱਠ ਵਿਕਟਾਂ ‘ਤੇ 162 ਦੌੜਾਂ ਬਣਾਈਆਂ। ਜਵਾਬ ‘ਚ ਗੁਜਰਾਤ ਨੇ 18.2 ਓਵਰਾਂ ‘ਚ ਚਾਰ ਵਿਕਟਾਂ ‘ਤੇ 163 ਦੌੜਾਂ ਬਣਾ ਕੇ ਮੈਚ ਜਿੱਤ ਲਿਆ।
ਅਕਤੂਬਰ 7, 2026 12:09 ਪੂਃ ਦੁਃ




