Site icon TheUnmute.com

ਜਲੰਧਰ ‘ਚ ਗੰਦੇ ਨਾਲੇ ‘ਚੋਂ ਮਿਲੀ ਨੌਜਵਾਨ ਦੀ ਮ੍ਰਿਤਕ ਦੇਹ, ਘਟਨਾ ਸਥਾਨ ‘ਤੇ ਜਾਂਚ ਲਈ ਪੁੱਜੀ ਪੁਲਿਸ

Jalandhar

ਚੰਡੀਗੜ੍ਹ, 27 ਅਪ੍ਰੈਲ 2024: ਪੰਜਾਬ ਦੇ ਜਲੰਧਰ (Jalandhar) ‘ਚ ਆਦਮਪੁਰ ਥਾਣੇ ਦੀ ਅਲਾਵਲਪੁਰ ਚੌਕੀ ਦੇ ਸਾਹਮਣੇ ਗੰਦੇ ਨਾਲੇ ‘ਚੋਂ ਇਕ ਵਿਅਕਤੀ ਦੀ ਸਿਰ ਕੱਟੀ ਹੋਈ ਲਾਸ਼ ਬਰਾਮਦ ਹੋਣ ‘ਤੇ ਸਨਸਨੀ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਵਜੋਂ ਹੋਈ ਹੈ, ਜੋ ਮਜ਼ਦੂਰੀ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇਹ ਨੂੰ ਵਾਰਦਾਤ ਵਾਲੀ ਥਾਂ ਦੇ ਨੇੜੇ ਸਾੜ ਦਿੱਤਾ ਗਿਆ ਅਤੇ ਫਿਰ ਨਾਲੀ ਵਿੱਚ ਸੁੱਟ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਮ੍ਰਿਤਕ ਦੇ ਪਿੰਡ ਦਾ ਹੀ ਵਸਨੀਕ ਹੈ । ਪੁਲਿਸ ਪਾਰਟੀ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ ਸੀ। ਜਦੋਂ ਪੁਲਿਸ ਨੇ ਰਿੰਕਾ ਦੀ ਜੇਬ ਵਿੱਚੋਂ ਮਿਲੇ ਪਛਾਣ ਪੱਤਰ ਤੋਂ ਉਸ ਦੀ ਪਛਾਣ ਕੀਤੀ ।

ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪੁਲਿਸ (Jalandhar) ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਮ੍ਰਿਤਕ ਦੇ ਸਰੀਰ ‘ਤੇ ਹੋਰ ਥਾਵਾਂ ‘ਤੇ ਵੀ ਕਈ ਜ਼ਖਮ ਸਨ। ਆਦਮਪੁਰ ਥਾਣਾ ਦੇ ਸੀਨੀਅਰ ਅਧਿਕਾਰੀ ਅਤੇ ਦਿਹਾਤੀ ਪੁਲਿਸ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚ ਗਏ ਸਨ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਹੈ। ਜਿਸ ਤੋਂ ਬਾਅਦ ਸੋਨੂੰ ਦਾ ਨਾਂ ਸਾਹਮਣੇ ਆਇਆ। ਪੁਲਿਸ ਦਾ ਕਹਿਣਾ ਹੈ ਕਿ ਕਛੇਤੀ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਵੇਗੀ।

Exit mobile version