ਚੰਡੀਗੜ੍ਹ, 29 ਜੂਨ 2024: ਬਟਾਲਾ ਅਧੀਨ ਪੈਂਦੇ ਪਿੰਡ ਮੰਗੀਆਂ ‘ਚ ਇੱਕ ਫੌਜੀ ਜਵਾਨ (Army soldier) ਦੀ ਦੇਰ ਰਾਤ ਸੁਨਸਾਨ ਜਗ੍ਹਾ ‘ਤੇ ਸ਼ੱਕੀ ਹਾਲਤ ‘ਚ ਮ੍ਰਿਤਕ ਦੇਹ ਮਿਲੀ ਹੈ | ਮ੍ਰਿਤਕ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ | ਇਸ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ |
ਮ੍ਰਿਤਕ ਗੁਰਪ੍ਰੀਤ ਸਿੰਘ (Army soldier) ਦੇ ਪਰਿਵਾਰ ਦਾ ਕਹਿਣ ਹੈ ਕਿ ਗੁਰਪ੍ਰੀਤ ਸਿੰਘ ਕਰੀਬ 5 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਲਖਨਊ ਵਿੱਚ 11 ਸਿੱਖ ਰੈਜੀਮੈਂਟ ਵਿੱਚ ਸਿਪਾਹੀ ਵਜੋਂ ਤਾਇਨਾਤ ਸੀ। ਗੁਰਪ੍ਰੀਤ ਦੋ ਮਹੀਨੇ ਪਹਿਲਾਂ ਛੁੱਟੀ ‘ਤੇ ਘਰ ਆਇਆ ਸੀ ਅਤੇ 29 ਜੂਨ ਨੂੰ ਆਪਣੀ ਯੂਨਿਟ ਵਿੱਚ ਰਿਪੋਰਟ ਕਰਨੀ ਸੀ। ਉਸ ਨੇ ਦੱਸਿਆ ਕਿ ਬੀਤੀ 26 ਜੂਨ ਨੂੰ ਉਹ ਆਪਣੇ ਪਿੰਡ ਦੇ ਇੱਕ ਨੌਜਵਾਨ ਨਾਲ ਕਿਸੇ ਕੰਮ ਲਈ ਬਾਹਰ ਗਿਆ ਸੀ ਪਰ 26 ਜੂਨ ਦੀ ਸ਼ਾਮ ਤੱਕ ਉਹ ਘਰ ਵਾਪਸ ਨਹੀਂ ਪਰਤਿਆ।
ਪਰਿਵਾਰ ਨੇ ਇਸਦੀ ਸੂਚਨਾ ਧਰਮਕੋਟ ਪੁਲਿਸ ਨੂੰ ਦਿੱਤੀ ਅਤੇ ਉਸਦੀ ਭਾਲ ਸ਼ੁਰੂ ਕਰ ਦਿੱਤੀ | ਇਸਤੋਂ ਬਾਅਦ ਗੁਰਪ੍ਰੀਤ ਦੀ ਲਾਸ਼ ਸਕੀ ਡਰੇਨ ‘ਚੋਂ ਮਿਲੀ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |