ਚੰਡੀਗੜ੍ਹ, 08 ਜੂਨ 2024: ਬਰਨਾਲਾ (Barnala) ਵਿੱਚ ਉੱਤਰ ਪ੍ਰਦੇਸ਼ ਦੇ ਇੱਕ ਟਰੱਕ ਡਰਾਈਵਰ ਦੀ ਲਾਸ਼ ਬਰਾਮਦ ਹੋਈ ਹੈ | ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਾਤਲ ਟਰੱਕ ਡਰਾਈਵਰ ਦੀ ਲਾਸ਼ ਆਪਣੇ ਟਰੱਕ ਵਿੱਚ ਛੱਡ ਕੇ ਫਰਾਰ ਹੋ ਗਏ। ਪੁਲਿਸ ਵਾਰਦਾਤ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦਿਆਂ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਡੀਐੱਸਪੀ ਰਾਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ ਵਜੋਂ ਹੋਈ ਹੈ ਅਤੇ ਯੂਪੀ ਦਾ ਰਹਿਣ ਵਾਲਾ ਹੈ।
ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੋਇਡਾ ਤੋਂ ਇਲੈਕਟ੍ਰਾਨਿਕ ਸਾਮਾਨ ਲੈ ਕੇ ਬਠਿੰਡਾ ਆਇਆ ਸੀ। ਬਠਿੰਡਾ ‘ਚ ਡਲਿਵਰੀ ਕਰਨ ਤੋਂ ਬਾਅਦ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਹ ਟਰੱਕ ‘ਚ ਬਰਨਾਲਾ ਕਿਵੇਂ ਪਹੁੰਚਿਆ ਅਤੇ ਉਸ ਦਾ ਕਤਲ ਕਿਵੇਂ ਹੋਇਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ।