Abohar

ਅਬੋਹਰ ਦੇ ਸਿਵਲ ਹਸਪਤਾਲ ‘ਚ ਨੌਜਵਾਨ ਦੀ ਇਲਾਜ ਦੌਰਾਨ ਮੌਤ, ਡਾਕਟਰਾਂ ‘ਤੇ ਲੱਗੇ ਲਾਪਰਵਾਹੀ ਦੇ ਦੋਸ਼

ਚੰਡੀਗੜ੍ਹ 13 ਸਤਬੰਰ 2023: ਅਬੋਹਰ (Abohar) ਦੇ ਆਰੀਆ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਬੀਤੀ ਰਾਤ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲ ਦੇ ਸਟਾਫ ‘ਤੇ ਲਾਪਰਵਾਹੀ ਦੇ ਕਥਿਤ ਦੋਸ਼ ਲਾਏ ਹਨ। ਬੁੱਧਵਾਰ ਸਵੇਰੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਰੱਖ ਕੇ ਕਰੀਬ ਤਿੰਨ ਘੰਟੇ ਤੱਕ ਹੰਗਾਮਾ ਕੀਤਾ। ਇਸ ਦੌਰਾਨ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ 20 ਸਾਲਾ ਕਮਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੂੰ ਕੁਝ ਦਿਨਾਂ ਤੋਂ ਪੀਲੀਆ ਦੀ ਸ਼ਿਕਾਇਤ ਸੀ। ਬੀਤੀ ਰਾਤ ਉਹ ਬਿਮਾਰ ਹੋਣ ’ਤੇ ਉਸ ਨੂੰ ਸਰਕਾਰੀ ਹਸਪਤਾਲ ਲੈ ਕੇ ਆਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰਨ ਦੀ ਸਲਾਹ ਦਿੱਤੀ। ਜਦੋਂ ਉਹ ਉਸ ਨੂੰ ਦੂਜੇ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਰਸਤੇ ਵਿਚ ਉਸ ਨੂੰ ਸਾਹ ਲੈਣ ਵਿਚ ਤਕਲੀਫ ਹੋਈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।

ਇੱਥੇ ਪਰਿਵਾਰਕ ਮੈਂਬਰਾਂ ਅਤੇ ਵਾਰਡ ਦੇ ਕੌਂਸਲਰ ਠਾਕੁਰ ਦਾਸ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਇਲਾਜ ਦੌਰਾਨ ਐਮਰਜੈਂਸੀ ਵਿੱਚ ਕੋਈ ਵੀ ਮਾਹਰ ਡਾਕਟਰ ਉਨ੍ਹਾਂ ਨੂੰ ਦੇਖਣ ਨਹੀਂ ਆਇਆ। ਜਦੋਂ ਕਿ ਹਸਪਤਾਲ ਦੇ ਕੰਪਾਊਂਡਰ ਅਤੇ ਫਾਰਮਾਸਿਸਟ ਹੀ ਇਲਾਜ ਕਰਦੇ ਰਹੇ। ਜਿਸ ਕਾਰਨ ਉਸ ਦੇ ਲੜਕੇ ਦੀ ਮੌਤ ਹੋ ਗਈ।

ਇੱਥੇ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਸੰਦੀਪ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ (Abohar) ਲਿਆਂਦਾ ਗਿਆ ਸੀ। ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਜਦੋਂ ਉਹ ਕੁਝ ਸਮੇਂ ਬਾਅਦ ਉਸ ਨੂੰ ਵਾਪਸ ਹਸਪਤਾਲ ਲੈ ਕੇ ਆਏ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਵੀ ਨੌਜਵਾਨ ਦੀ ਮੌਤ ‘ਤੇ ਬੇਹੱਦ ਦੁੱਖ ਹੈ। ਇਸ ਦੇ ਨਾਲ ਹੀ ਡਾਕਟਰਾਂ ਨੇ ਆਪਨ ‘ਤੇ ਲੱਗੇ ਕਥਿਤ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।

Scroll to Top